ਤਰਨਤਾਰਨ ‘ਚ ਅੱਜ ਵੱਡੀ ਵਾਰਦਾਤ ਵਾਪਰੀ ਜਿਥੇ ਦੋ ਧਿਰਾਂ ਵਿਚਾਲੇ ਹੋਏ ਝਗੜੇ ਨੂੰ ਸੁਲਝਾਉਣ ਗਏ ਸਬ-ਇੰਸਪੈਕਟਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਵੱਲੋਂ ਸਰਪੰਚ ਸਣੇ ਹੋਰਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਸ਼ਹੀਦ ਚਰਨਜੀਤ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਤੇ HDFC ਬੈਂਕ 1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਸੀਐੱਮ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ, ਜਿਨ੍ਹਾਂ ਨੇ ਤਰਨਤਾਰਨ ਜ਼ਿਲ੍ਹੇ ਵਿਚ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਦੀ ਅਥਾਹ ਹਿੰਮਤ ਤੇ ਸੇਵਾ ਪ੍ਰਤੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਤਰਨ ਤਾਰਨ ‘ਚ ਵੱਡੀ ਵਾ.ਰ.ਦਾ/ਤ, ਘਰ ‘ਚ ਪਾਠ ਕਰ ਰਹੀ ਅੰਮ੍ਰਿਤਧਾਰੀ ਮਹਿਲਾ ਦਾ ਬੇ.ਰ.ਹਿ/ਮੀ ਨਾਲ ਕ.ਤ/ਲ
ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ ਤੇ HDFC ਬੈਂਕ 1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦੀ ਅਦਾਇਗੀ ਕਰੇਗਾ। ਅਸੀਂ ਆਪਣੇ ਸ਼ਹੀਦਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।
ਵੀਡੀਓ ਲਈ ਕਲਿੱਕ ਕਰੋ -:
























