ਦੀਵਾਲੀ ਵਾਲੇ ਦਿਨ ਆਮ ਤੌਰ ‘ਤੇ ਅੱਗ ਲੱਗਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਤੇ ਅੱਜ ਬਠਿੰਡਾ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਬੋਰੀਆਂ ਦੀ ਫੈਕਟਰੀ ਵਿਚ ਅੱਗ ਗਈ। ਸਥਾਨਕ ਲੋਕਾਂ ਵੱਲੋਂ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਭਿਆਨਕ ਹੋਣ ਕਰਕੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ
ਅੱਗ ਲੱਗਣ ਕਰਕੇ ਹਫੜਾ-ਦਫੜੀ ਮਚ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉਤੇ ਪਹੁੰਚੀਆਂ ਤੇ 5 ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਕੀਤੀ ਗਈ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























