ਕੋਲਕਾਤਾ ਦੇ ਫਾਲਪੱਟੀ ਮਛੂਆ ਇਲਾਕੇ ਵਿਚ ਬੀਤੀ ਰਾਤ ਇਕ ਹੋਟਲ ਵਿਚ ਅੱਗ ਲੱਗਣ ਨਾਲ 14 ਲੋਕਾਂ ਦੀ ਮੌਤ ਹੋ ਗਈ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਤੇ 22 ਲੋਕਾਂ ਨੂੰ ਬਚਾਇਆ ਗਿਆ। ਪੁਲਿਸ ਮੁਤਾਬਕ ਮ੍ਰਿਤਕਾਂ ਵਿਚ 2 ਮਹਿਲਾਵਾਂ ਤੇ 1 ਬੱਚਾ ਵੀ ਸ਼ਾਮਲ ਹੈ। ਦੂਜੇ ਪਾਸੇ 11 ਪੁਰਸ਼ ਮ੍ਰਿਤਕਾਂ ਵਿਚੋਂ 8 ਦੀ ਪਛਾਣ ਕਰ ਲਈ ਗਈ ਹੈ।
ਪੁਲਿਸ ਕਮਿਸ਼ਨਰ ਮਨੋਜ ਵਰਮਾ ਨੇ ਦੱਸਿਆ ਕਿ ਅੱਗ ਰਿਤੂਰਾਜ ਹੋਟਲ ਵਿਚ ਲਗਭਗ 8.15 ਵਜੇ ਲੱਗੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਟ ਤੇ ਪੁਲਿਸ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕੰਮ ਸ਼ੁਰੂ ਕੀਤਾ। ਹੁਣ ਤੱਕ 14 ਮ੍ਰਿਤਕ ਦੇਹਾਂ ਕੱਢੀਆਂ ਜਾ ਚੁੱਕੀਆਂ ਹਨ।ਹਾਦਸੇ ਦੀ ਜਾਂਚ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਣਾਈ ਗਈ ਹੈ।
ਜਾਂਚ ਵਿਚ ਪਤਾ ਲੱਗਾ ਹੈ ਕਿ ਹੋਟਲ ਦੀ ਚੌਥੀ ਮੰਜ਼ਿਲ ‘ਤੇ ਲੱਗੇ ਬਿਜਲੀ ਮੀਟਰ ਵਿਚ ਸ਼ਾਰਟ ਸਰਕਟ ਹੋਣ ਨਾਲ ਲੱਗੀ। ਘਟਨਾ ਵਾਲੀ ਥਾਂ ‘ਤੇ ਮੌਜੂਦ ਇਕ ਵਿਅਕਤੀ ਨੇ ਦੱਸਿਆ ਕਿ ਜਾਨ ਬਚਾਉਣ ਲਈ ਕਈ ਲੋਕ ਹੋਟਲ ਦੀ ਛੱਤ ਤੇ ਖਿੜਕੀਆਂ ਤੋਂ ਛਾਲ ਮਾਰਦੇ ਦੇਖੇ ਗਏ।
ਇਹ ਵੀ ਪੜ੍ਹੋ : ਸਰਹੱਦ ‘ਤੇ ਚੱਲ ਰਹੇ ਤਣਾਅ ਵਿਚਾਲੇ BSF ਨੇ ਜਾਰੀ ਕੀਤੀ ਐਡਵਾਈਜਰੀ, ਜਵਾਨਾਂ ਤੇ ਕਿਸਾਨਾਂ ਨੂੰ ਕੀਤਾ ਚੌਕਸ
ਕੇਂਦਰੀ ਮੰਤਰੀ ਨੇ ਹਾਦਸੇ ‘ਤੇ ਦੁੱਖ ਪ੍ਰਗਟਾਇਆ ਤੇ ਨਾਲ ਹੀ ਪੀੜਤ ਲੋਕਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਭਵਿੱਖ ਵਿਚ ਅਜਿਹੀ ਘਟਨਾ ਨਾ ਹੋਵੇ, ਇਸ ਲਈ ਫਾਇਰ ਸੇਫਟੀ ਦੇ ਸਖਤ ਨਿਯਮ ਬਣਾਏ ਜਾਣ।
ਵੀਡੀਓ ਲਈ ਕਲਿੱਕ ਕਰੋ -:
























