ਨਰਾਤਿਆਂ ਤੋਂ ਪਹਿਲਾਂ ਸ਼ਰਧਾਲੂਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਮਾਂ ਵੈਸ਼ਨੋ ਦੇਵੀ ਦੀ ਯਾਤਰਾ ਅੱਜ ਤੋਂ ਮੁੜ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਪੈ ਰਹੇ ਮੀਂਹ ਤੇ ਲੈਂਡਸਲਾਈਡ ਕਾਰਨ ਯਾਤਰਾ ਨੂੰ ਅਸਥਾਈ ਤੌਰ ਤੋਂ ਰੋਕ ਦਿੱਤਾ ਗਿਆ ਸੀ ਜਿਸ ਨਾਲ ਭਗਤਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਸੀ।
ਪਰ ਬੋਰਡ ਦੇ ਇਸ ਫੈਸਲੇ ਨਾਲ ਸ਼ਰਧਾਲੂਆਂ ਨੂੰ ਵੱਡੀ ਰਾਹਤ ਮਿਲੀ ਹੈ, ਜੋ ਪਿਛਲੇ ਕਈ ਦਿਨਾਂ ਤੋਂ ਯਾਤਰਾ ਦੇ ਫਿਰ ਤੋਂ ਸ਼ੁਰੂ ਕਰਨ ਦਾ ਇੰਤਜ਼ਾਰ ਕਰ ਰਹੇ ਸਨ। ਸ਼ਰਾਈਨ ਬੋਰਡ ਨੇ ਤੀਰਥ ਯਾਤਰੀਆਂ ਦੀ ਸੁਰੱਖਿਆ ਨੂੰ ਸਰਵਉੱਚ ਦੱਸਿਆ ਹੈ ਤੇ ਕਿਹਾ ਹੈ ਕਿ ਮੌਸਮ ਵਿਚ ਸੁਧਾਰ ਹੁੰਦੇ ਹੀ ਸਾਰੇ ਜ਼ਰੂਰੀ ਸੁਰੱਖਿਆ ਉਪਾਵਾਂ ਨੂੰ ਲਾਗੂ ਕੀਤਾ ਜਾਵੇਗਾ। ਭਗਤਾਂ ਨੂੰ ਅਪੀਲ ਹੈ ਕਿ ਉਹ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਸ਼ਰਾਈਨ ਬੋਰਡ ਦੇ ਅਧਿਕਾਰਕ ਸੰਚਾਰ ਮਾਧਿਅਮਾਂ ਨਾਲ ਨਵੀਂ ਅਪਡੇਟ ਲੈਂਦੇ ਰਹਿਣ।
ਇਹ ਵੀ ਪੜ੍ਹੋ : ਆਪ੍ਰੇਸ਼ਨ ਸਿੰਦੂਰ ‘ਚ ਨਹੀਂ ਹੋਈ ਸੀ ਵਿਚੋਲਗੀ… ਪਾਕਿਸਤਾਨ ਨੇ ਖੋਲ ‘ਤੀ ਟਰੰਪ ਦੇ ਦਾਅਵੇ ਦੀ ਪੋਲ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬੋਰਡ ਨੇ 14 ਸਤੰਬਰ ਤੋਂ ਯਾਤਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਪਰ ਲਗਾਤਾਰ ਪੈ ਰਹੇ ਮੀਂਹ ਕਰਕੇ ਇਸ ਨੂੰ ਰੋਕਣਾ ਪਿਆ। 26 ਅਗਸਤ ਨੂੰ ਯਾਤਰਾ ਉਸ ਸਮੇਂ ਰੋਕ ਦਿੱਤੀ ਗਈ ਸੀ ਜਦੋਂ ਰਸਤੇ ਵਿਚ ਲੈਂਡਸਲਾਈਡ ਹੋ ਗਿਆ ਸੀ ਤੇ ਹਾਦਸੇ ਵਿਚ 34 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ ਤੇ 20 ਤੋਂ ਵੱਧ ਲੋਕ ਜ਼ਖਮੀ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ -:
























