ਭਿਆਨਕ ਗਰਮੀ ਦੇ ਮਹੀਨੇ ਮਈ ਦੀ ਸ਼ੁਰੂਆਤ ਮੀਂਹ ਨਾਲ ਹੋਈ, ਜਿਸ ਨਾਲ ਪਾਰਾ ਆਮ ਨਾਲੋਂ 12 ਡਿਗਰੀ ਹੇਠਾਂ ਆ ਗਿਆ। ਪੰਜਾਬ-ਹਰਿਆਣਾ ‘ਚ ਸੋਮਵਾਰ ਨੂੰ ਪਏ ਮੀਂਹ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ-ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਤੋਂ ਇਲਾਵਾ ਅੰਬਾਲਾ, ਭਿਵਾਨੀ, ਮਹਿੰਦਰਗੜ੍ਹ, ਸੋਨੀਪਤ, ਅੰਮ੍ਰਿਤਸਰ, ਪਠਾਨਕੋਟ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਇਸ ਵਾਰ ਮਈ ਦਾ ਮਹੀਨਾ ਹੋਰਨਾਂ ਸਾਲਾਂ ਦੇ ਮੁਕਾਬਲੇ ਘੱਟ ਗਰਮ ਰਹਿਣ ਵਾਲਾ ਹੈ।
17 ਮਈ ਤੋਂ ਬਾਅਦ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਮਈ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਕਰਨਾਲ ‘ਚ ਸੋਮਵਾਰ ਨੂੰ ਤਾਪਮਾਨ 22.2 ਤੱਕ ਡਿੱਗ ਗਿਆ।
ਹਰਿਆਣਾ-ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਸੋਮਵਾਰ ਨੂੰ ਤਾਪਮਾਨ 25.7 ਡਿਗਰੀ ਸੈਲਸੀਅਸ ਰਿਹਾ, ਜਦੋਂਕਿ ਅੰਬਾਲਾ ਵਿੱਚ 26.1, ਹਿਸਾਰ ਵਿੱਚ 28.6, ਕਰਨਾਲ ਵਿੱਚ 22.2, ਨਾਰਨੌਲ ਅਤੇ ਰੋਹਤਕ ਵਿੱਚ 28 ਅਤੇ 23 ਡਿਗਰੀ ਸੈਲਸੀਅਸ ਰਿਹਾ।
ਇਸ ਤੋਂ ਇਲਾਵਾ ਪੰਜਾਬ ਦੇ ਅੰਮ੍ਰਿਤਸਰ ਵਿੱਚ 28.4 ਡਿਗਰੀ, ਲੁਧਿਆਣਾ ਵਿੱਚ 27.3, ਪਟਿਆਲਾ ਵਿੱਚ 27.7, ਪਠਾਨਕੋਟ ਵਿੱਚ 28.5, ਬਠਿੰਡਾ ਵਿੱਚ 29 ਅਤੇ ਮੁਹਾਲੀ ਵਿੱਚ 26.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 2 ਮਈ ਨੂੰ ਹਰਿਆਣਾ ਅਤੇ ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਵੀ ਪ੍ਰਗਟਾਈ ਹੈ।
ਇਹ ਵੀ ਪੜ੍ਹੋ : ਸਾਬਕਾ CM ਚੰਨੀ ਦਾ ਨਵਾਂ ਰੰਗ, ਰਿਕਸ਼ਾ ਚਲਾ ਕਾਂਗਰਸੀ ਉਮੀਦਵਾਰ ਲਈ ਮੰਗੇ ਵੋਟ
ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਵੀ ਆਸਾਰ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 3 ਤੋਂ 5 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: