ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮਦ ਦੌਰਾਨ ਇੱਕ ਹੋਰ ਕਾਰਵਾਈ ਕੀਤੀ। ਵਿਜੀਲੈਂਸ ਨੇ ਸ਼ੁੱਕਰਵਾਰ ਨੂੰ ਮੋਹਾਲੀ ਜ਼ਿਲ੍ਹੇ ਦੇ ਨਗਰ ਕੌਂਸਲ ਕੁਰਾਲੀ ਵਿੱਚ ਤਾਇਨਾਤ ਇੱਕ ਕਲਰਕ ਰਾਜੇਸ਼ ਕੁਮਾਰ ਨੂੰ 8000 ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਦਸਮੇਸ਼ ਕਾਲੋਨੀ ਕੁਰਾਲੀ ਨਿਵਾਸੀ ਬਲਕਾਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਤੇ ਦੋਸ਼ ਲਾਇਆ ਕਿ ਉਕਤ ਕਲਰਕ ਨੇ ਆਪਣਏ ਪਲਾਟ ਦੀ ਰਜਿਸਟ੍ਰੇਸ਼ਨ ਲਈ ਜ਼ਰੂਰੀ NOC ਜਾਰੀ ਲਈ ਰਿਸ਼ਵਤ ਵਜੋਂ 10 ਹਜ਼ਾਰ ਰੁਪਏ ਮੰਗੇ ਹਨ, ਪਰ ਸੌਾ 8 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਸੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਤੇ ਦੋਸ਼ੀ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਦੀ ਰਿਸ਼ਵਤ ਲੈਂਦੇ ਮੌਕੇ ‘ਤੇ ਹੀ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ -: