ਦਿੱਲੀ ‘ਚ ਪਹਿਲੀ ਵਾਰ ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ‘ਤੇ ਜਿੱਤ ਹਾਸਲ ਕੀਤੀ ਹੈ। ਬੁੱਧਵਾਰ ਨੂੰ ਹੋਈ ਵੋਟਿੰਗ ‘ਚ ‘ਆਪ’ ਦੀ ਸ਼ੈਲੀ ਓਬਰਾਏ ਨੇ ਭਾਜਪਾ ਦੀ ਰੇਖਾ ਗੁਪਤਾ ਨੂੰ ਹਰਾਇਆ। ਚੋਣ ਵਿੱਚ ਕੁੱਲ 241 ਕੌਂਸਲਰਾਂ ਨੇ ਵੋਟ ਪਾਈ। ਇਸ ਦੇ ਨਾਲ ਹੀ 9 ਕਾਂਗਰਸੀ ਕੌਂਸਲਰਾਂ ਨੇ ਚੋਣ ਦਾ ਬਾਈਕਾਟ ਕੀਤਾ। MCD ਚੋਣਾਂ ਲਈ ਵੋਟਿੰਗ ਤਿੰਨ ਮੁਲਤਵੀ ਹੋਣ ਤੋਂ ਬਾਅਦ ਅੱਜ ਸਵੇਰੇ 11.20 ਵਜੇ ਸਿਵਿਕ ਸੈਂਟਰ ਵਿਖੇ ਸ਼ੁਰੂ ਹੋਈ, ਜੋ ਕਰੀਬ ਦੋ ਘੰਟੇ ਚੱਲੀ।
ਦੱਸ ਦੇਈਏ ਕਿ ਬੁੱਧਵਾਰ ਦੁਪਹਿਰ ਕਰੀਬ 2 ਵਜੇ ਵੋਟਾਂ ਦੀ ਗਿਣਤੀ ਖ਼ਤਮ ਹੋਈ। ਵੋਟਿੰਗ ਸਵੇਰੇ 11.30 ਵਜੇ ਸ਼ੁਰੂ ਹੋਈ ਅਤੇ 2 ਘੰਟੇ ਤੋਂ ਵੱਧ ਸਮਾਂ ਚੱਲੀ। ਦਿੱਲੀ ਦੇ ਕੁੱਲ 10 ਨਾਮਜ਼ਦ ਸੰਸਦ ਮੈਂਬਰਾਂ, 14 ਨਾਮਜ਼ਦ ਵਿਧਾਇਕਾਂ ਅਤੇ ਦਿੱਲੀ ਦੇ 250 ਚੁਣੇ ਹੋਏ ਕੌਂਸਲਰਾਂ ਵਿੱਚੋਂ 241 ਨੇ ਮੇਅਰ ਦੀ ਚੋਣ ਵਿੱਚ ਵੋਟ ਪਾਈ। ਆਮ ਆਦਮੀ ਪਾਰਟੀ ਦੇ ਸਦਨ ਦੇ ਆਗੂ ਮੁਕੇਸ਼ ਗੋਇਲ ਦੀ ਬੇਨਤੀ ‘ਤੇ ਮੇਅਰ ਦੀ ਚੋਣ ‘ਚ ਸਮਾਂ ਬਚਾਉਣ ਲਈ ਦੋ ਬੂਥਾਂ ‘ਤੇ ਵੋਟਿੰਗ ਸ਼ੁਰੂ ਕਰਵਾਈ ਗਈ।
ਇਸ ਜਿੱਤ ਤੋਂ ਬਾਅਦ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ। ਉਨ੍ਹਾਂ ਲਿਖਿਆ-ਦਿੱਲੀ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੇ ਮੇਅਰ ਬਣਨ ਤੇ ਸਾਰੇ ਵਰਕਰਾਂ ਨੂੰ ਬਹੁਤ ਬਹੁਤ ਵਧਾਈਆਂ ਅਤੇ ਇੱਕ ਵਾਰ ਫਿਰ ਦਿੱਲੀ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ। ‘ਆਪ’ ਦੀ ਪਹਿਲੀ ਮੇਅਰ ਸ਼ੈਲੀ ਓਬਰਾਏ ਨੂੰ ਵਧਾਈ।
ਇਹ ਵੀ ਪੜ੍ਹੋ : ਦੰਦਾਂ ਦਾ ਚੈਕਅੱਪ ਕਰਵਾਉਣ ਗਏ ਵਿਅਕਤੀ ਦੇ ਢਿੱਡ ‘ਚ ਫਸਿਆ ਪੇਚ, ਇੰਝ ਲੱਗਿਆ ਪਤਾ
ਮੇਅਰ ਲਈ ਆਪ ਦੀ ਸ਼ੈਲੀ ਓਬਰਾਏ ਅਤੇ ਭਾਜਪਾ ਦੀ ਰੇਖਾ ਗੁਪਤਾ ਵਿਚਾਲੇ ਮੁਕਾਬਲਾ ਸੀ। ‘ਆਪ’ ਦੇ ਆਸ਼ੂ ਠਾਕੁਰ ਵੀ ਤੀਜੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਸਨ। ਦਿੱਲੀ ਵਿੱਚ MCD ਚੋਣਾਂ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਭਾਜਪਾ ਅਤੇ ‘ਆਪ’ ਮੈਂਬਰਾਂ ਦੇ ਹੰਗਾਮੇ ਕਾਰਨ ਅਜਿਹਾ ਨਹੀਂ ਹੋ ਸਕਿਆ। 6 ਜਨਵਰੀ, 24 ਜਨਵਰੀ ਅਤੇ 6 ਫਰਵਰੀ ਨੂੰ ਡਿਪਟੀ ਮੇਅਰ ਸਮੇਤ ਮੇਅਰ ਅਤੇ ਸਥਾਈ ਕਮੇਟੀ ਦੇ ਛੇ ਮੈਂਬਰਾਂ ਦੀ ਚੋਣ ਲਈ ਤਿੰਨ ਵਾਰ ਕੋਸ਼ਿਸ਼ਾਂ ਹੋਈਆਂ ਪਰ ਹਰ ਵਾਰ ਭਾਜਪਾ ਅਤੇ ‘ਆਪ’ ਦੇ ਹੰਗਾਮੇ ਕਾਰਨ ਕਾਰਵਾਈ ਮੁਲਤਵੀ ਕਰ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -: