ਚੰਡੀਗੜ੍ਹ : ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਤੇ ਇਨ੍ਹਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸੋਸ਼ਲ ਮੀਡੀਆ ਰਾਹੀਂ ਪ੍ਰਚਾਰਨ ਦੀ ਲੋੜ ਹੈ। ਅਨਿੰਦਿਤਾ ਮਿਤਰਾ ਆਈਏਐਸ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ।
ਮਿੱਤਰਾ ਨੇ ਕਿਹਾ ਕਿ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਸਰਕਾਰ ਅਤੇ ਲੋਕਾਂ ਦੇ ਵਿੱਚ ਇੱਕ ਪੁਲ ਦਾ ਕੰਮ ਕਰਦਾ ਹੈ ਜੋ ਕਿ ਲੋਕ ਭਲਾਈ ਸਕੀਮਾਂ, ਨੀਤੀਆਂ, ਮਹੱਤਵਪੂਰਨ ਫੈਸਲਿਆਂ ਅਤੇ ਸਰਕਾਰ ਦੁਆਰਾ ਜਨਤਕ ਹਿੱਤ ਵਿੱਚ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਉਜਾਗਰ ਕਰਕੇ ਕੀਤਾ ਜਾਂਦਾ ਹੈ। ਜ਼ਿਆਦਾਤਰ, ਜਾਣਕਾਰੀ ਸਾਂਝੀ ਕਰਨਾ ਅਖ਼ਬਾਰਾਂ, ਟੀਵੀ ਅਤੇ ਰੇਡੀਓ ਦੁਆਰਾ ਹੁੰਦਾ ਹੈ। ਪਰ ਹੁਣ, ਸੂਚਨਾ/ਸੰਚਾਰ ਤਕਨਾਲੋਜੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਦੇ ਮੱਦੇਨਜ਼ਰ, ਲੋਕ ਸੰਪਰਕ ਵਿਭਾਗ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਸਹੀ ਢੰਗ ਨਾਲ ਵਰਤਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਘੱਟ ਹੋਇਆ ਕੋਰੋਨਾ ਦਾ ਪ੍ਰਕੋਪ, ਪਿਛਲੇ 24 ਘੰਟਿਆਂ ਦਰਮਿਆਨ 107 ਨਵੇਂ ਕੇਸਾਂ ਦੀ ਹੋਈ ਪੁਸ਼ਟੀ
ਮਿਤਰਾ ਨੇ ਕਿਹਾ, “ਅੱਜ, ਪਹਿਲਾਂ ਨਾਲੋਂ ਜ਼ਿਆਦਾ ਲੋਕ ਆਨਲਾਈਨ ਹਨ। ਆਬਾਦੀ ਦਾ ਵੱਡਾ ਹਿੱਸਾ ਸਰਗਰਮੀ ਨਾਲ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰ ਰਿਹਾ ਹੈ। ਇਸ ਲਈ, ਵੱਧ ਤੋਂ ਵੱਧ ਘਰਾਂ ਤੱਕ ਤੁਰੰਤ, ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਜਾਣਕਾਰੀ ਦੇ ਪ੍ਰਸਾਰ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਧ ਤੋਂ ਵਧ ਵਰਤੋਂ ਕਰੋ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਜਨਤਾ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਬਕਾਇਦਾ ਫੀਡਬੈਕ ਦੇਣ ਤਾਂ ਜੋ ਇਸ ਨੂੰ ਜਲਦੀ ਤੋਂ ਜਲਦੀ ਨਿਪਟਾਰੇ ਲਈ ਸਬੰਧਤ ਵਿਭਾਗਾਂ ਤੱਕ ਪਹੁੰਚਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਲੋਕ-ਪੱਖੀ ਨੀਤੀਆਂ ਅਤੇ ਰਾਜ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਲਈ 100 ਤੋਂ ਵੱਧ ਥਾਵਾਂ ‘ਤੇ ਐਲਐਫਡੀ ਸਥਾਪਿਤ ਕੀਤੀਆਂ ਗਈਆਂ ਹਨ। ਇਸ ਦੌਰਾਨ, ਵਧੀਕ ਸਕੱਤਰ ਸੂਚਨਾ ਅਤੇ ਲੋਕ ਸੰਪਰਕ, ਡਾ ਸੇਨੂ ਦੁੱਗਲ, ਆਈਏਐਸ, ਨੇ ਦੁਹਰਾਇਆ ਕਿ ਵਿਭਾਗ ਦੇ ਅਧਿਕਾਰੀਆਂ ਵਲੋਂ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਵਿੱਚ ਸਰਕਾਰ ਵੱਲੋਂ ਇਸ ਮਹਾਮਾਰੀ ਨਾਲ ਨਜਿੱਠਣ ਲਈ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਅਤੇ ਐਡਵਾਇਜ਼ਰੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਹੀ ਘੱਟ ਤੋਂ ਘੱਟ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਸੰਭਵ ਹੋ ਸਕਿਆ।
ਮੀਟਿੰਗ ਵਿੱਚ ਸ਼ਾਮਲ ਹੋਏ ਹੋਰਨਾਂ ਵਿੱਚ ਪ੍ਰਮੁੱਖ ਸਨ ਵਧੀਕ ਨਿਰਦੇਸ਼ਕ ਓਪਿੰਦਰ ਸਿੰਘ ਲਾਂਬਾ, ਸੰਯੁਕਤ ਡਾਇਰੈਕਟਰ ਅਜੀਤ ਕੰਵਲ ਸਿੰਘ ਹਮਦਰਦ, ਸੰਯੁਕਤ ਨਿਰਦੇਸ਼ਕ ਰਣਦੀਪ ਸਿੰਘ ਆਹਲੂਵਾਲੀਆ, ਸੰਯੁਕਤ ਨਿਰਦੇਸ਼ਕ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਪੀ.ਐਸ. ਕਾਲੜਾ, ਡਿਪਟੀ ਡਾਇਰੈਕਟਰ ਈਸ਼ਵਿੰਦਰ ਸਿੰਘ ਗਰੇਵਾਲ, ਡੀਸੀਐਫਏ ਗਗਨਦੀਪ ਬਾਸੀ ਅਤੇ ਮੁੱਖ ਦਫ਼ਤਰ ਵਿਖੇ ਤਾਇਨਾਤ ਸਾਰੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਸ਼ਾਮਲ ਹੋਏ।
ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪਾਕਿਸਤਾਨ ਹੋਇਆ ਗੰਭੀਰ, ਅਕਤੂਬਰ ਤੋਂ ਬਿਨਾਂ ਟੀਕਾਕਰਣ ਵਾਲੇ ਲੋਕਾਂ ਲਈ ਰੇਲ ਯਾਤਰਾ ‘ਤੇ ਲਗਾਈ ਪਾਬੰਦੀ