ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਫੋਰਟਿਸ ਹਸਪਤਾਲ ਵੱਲੋਂ ਉਨ੍ਹਾਂ ਦਾ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ। ਕੁਝ ਦੇਰ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ ਸਨ। ਉਹ ਫਾਜ਼ਿਲਕਾ ਦਾ ਦੌਰਾ ਰੱਦ ਕਰਕੇ ਇਥੇ ਰੂਟੀਨ ਚੈਕਅੱਪ ਲਈ ਪਹੁੰਚੇ ਸਨ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, BJP ਪੰਜਾਬ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ
ਹਸਪਤਾਲ ਨੇ ਸੀਐੱਮ ਮਾਨ ਦੀ ਸਿਹਤ ਬਾਰੇ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਲੀਨਿਕਲ ਤੇ ਡਾਇਗੋਨਸਟਿਕ ਜਾਂਚਾਂ ਕਰਵਾਈਆਂ ਹਨ। ਉਨ੍ਹਾਂ ਦੇ ਸਾਰੇ ਟੈਸਟ ਸਥਿਰ ਆਏ ਹਨ ਤੇ ਆਮ ਸੀਮਾਵਾਂ ਦੇ ਅੰਦਰ ਹਨ। ਇਸ ਸਮੇਂ ਹਾਲਾਂਕਿ ਥਕਾਵਟ ਮਹਿਸੂਸ ਕਰ ਰਹੇ ਹਨ। ਹਸਪਤਾਲ ਵਿਚ ਬਹੁ-ਅਨੁਸ਼ਾਸਨੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਚੈਕਅੱਪ ਕੀਤਾ ਗਿਆ। ਫਿਲਹਾਲ ਉਹ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਹਨ।
ਵੀਡੀਓ ਲਈ ਕਲਿੱਕ ਕਰੋ -:
























