ਚੰਡੀਗੜ੍ਹ : ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਵਿਭਾਗ ਅਧੀਨ ਆਉਂਦੇ ਕਾਲਜਾਂ ਵਿਚ ਐਮਬੀਬੀਐਸ, ਬੀਡੀਐਸ, ਬੀਏਐਮਐਸ ਅਤੇ ਹੋਰ ਪੈਰਾ ਮੈਡੀਕਲ ਕੋਰਸਾਂ ਦੀਆਂ ਸਾਰੀਆਂ ਕਲਾਸਾਂ ਨੂੰ 28 ਜੂਨ 2021 ਤੋਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।
ਸੋਨੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫੈਸਲਾ ਕੋਰੋਨਾ ਦੇ ਦਿਨੋ-ਦਿਨ ਘੱਟ ਰਹੇ ਪ੍ਰਭਾਵ ਨੂੰ ਦੇਖਦਿਆਂ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਹੋਰ ਨੁਕਸਾਨ ਨਾ ਹੋਵੇ।
ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਨੇ ਕਿਹਾ ਕਿ ਕੋਰੋਨਾ ਬੀਮਾਰੀ ਦੀ ਦੂਸਰੀ ਲਹਿਰ ਦਾ ਟਾਕਰਾ ਕਰਨ ਲਈ ਵਿਭਾਗ ਅਧੀਨ ਆਉਂਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਡਾਕਟਰਾਂ, ਐਸਆਰ, ਜੇਆਰ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਬਹੁਤ ਸ਼ਲਾਘਾਯੋਗ ਕੰਮ ਕੀਤਾ ਹੈ, ਜਿਸ ਸਦਕਾ ਕੋਰੋਨਾ ਮਹਾਮਾਰੀ ਦਾ ਟਾਕਰਾ ਕਰਨ ਵਿਚ ਸੂਬਾ ਸਰਕਾਰ ਸਫਲ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਖਿਡਾਰੀਆਂ ਦੀ ਵੱਡੀ ਪ੍ਰਾਪਤੀ- ਸ੍ਰੀ ਮੁਕਤਸਰ ਸਾਹਿਬ ਦੀ ਕਮਲਪ੍ਰੀਤ ਤੇ ਮੋਗਾ ਦਾ ਤਜਿੰਦਰਪਾਲ ਟੋਕਿਓ ਓਲੰਪਿਕਸ ਲਈ ਹੋਏ ਕੁਆਲੀਫਾਈ
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਰੇ ਮੈਡੀਕਲ ਡੈਂਟਲ ਨਰਸਿੰਗ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵੀ ਕਲਾਸਾਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।