ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸ਼ਨੀਵਾਰ ਨੂੰ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਵਿੰਗ ਦੇ ਮੈੱਸ ਦੀ ਅਚਾਨਕ ਚੈਕਿੰਗ ਕਰਨ ਪਹੁੰਚੇ। ਉਨ੍ਹਾਂ ਮੁਹਾਲੀ ਦੇ ਫੇਜ਼ 9 ਸਪੋਰਟਸ ਕੰਪਲੈਕਸ ਵਿੱਚ ਖਿਡਾਰੀਆਂ ਨੂੰ ਦਿੱਤੇ ਜਾ ਰਹੇ ਘਟੀਆ ਕੁਆਲਿਟੀ ਦੇ ਖਾਣੇ ਦਾ ਗੰਭੀਰ ਨੋਟਿਸ ਲਿਆ ਹੈ।
ਖੇਡ ਮੰਤਰੀ ਨੇ ਖੁਦ ਖਾਣਾ ਵੀ ਖਾਧਾ ਅਤੇ ਮੈਸ ‘ਚ ਖਾਣਾ ਬਣਾਉਣ ਵਾਲੀ ਸਮੱਗਰੀ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਕਿਹਾ ਕਿ ਖਾਣਾ ਬਿਲਕੁਲ ਵੀ ਤਸੱਲੀਬਖਸ਼ ਅਤੇ ਮਿਆਰ ਤੋਂ ਹੇਠਾਂ ਨਹੀਂ ਹੈ।
ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਮੈੱਸ ਕਰਮਚਾਰੀਆਂ ਨੂੰ ਪਰੋਸੇ ਜਾ ਰਹੇ ਖਾਣੇ ਦੀ ਘਟੀਆ ਕੁਆਲਿਟੀ ਅਤੇ ਖਿਡਾਰੀਆਂ ਨੂੰ ਪੌਸ਼ਟਿਕ ਭੋਜਨ ਦੀ ਘਾਟ ਸਬੰਧੀ ਵਾਰਨਿੰਗ ਦਿੱਤੀ। ਉਨ੍ਹਾਂ ਤੁਰੰਤ ਠੇਕੇਦਾਰ ਨੂੰ ਮੌਕੇ ’ਤੇ ਬੁਲਾਇਆ ਅਤੇ ਕਿਹਾ ਕਿ ਅਜਿਹੀ ਧੱਕੇਸ਼ਾਹੀ ਬਿਲਕੁਲ ਬਰਦਾਸ਼ਤਯੋਗ ਨਹੀਂ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਖੁਰਾਕ ਨਾਲ ਕੋਈ ਸਮਝੌਤਾ ਨਹੀਂ ਕਰੇਗੀ।
ਇਹ ਵੀ ਪੜ੍ਹੋ : ਰਾਮ ਰਹੀਮ ਦਾ ਸਲਾਬਤਪੁਰਾ ‘ਚ ਸਤਿਸੰਗ, ਸਮਰਥਕ ਪਹੁੰਚ ਰਹੇ ਡੇਰੇ, 300 ਪੁਲਿਸ ਮੁਲਾਜ਼ਮ ਤਾਇਨਾਤ
ਉਨ੍ਹਾਂ ਠੇਕੇਦਾਰ ਨੂੰ ਸਪੱਸ਼ਟ ਕੀਤਾ ਕਿ ਜੇ ਭਵਿੱਖ ਵਿੱਚ ਅਜਿਹਾ ਦੁਬਾਰਾ ਹੋਇਆ ਤਾਂ ਠੇਕਾ ਰੱਦ ਕਰ ਦਿੱਤਾ ਜਾਵੇਗਾ। ਖੇਡ ਮੰਤਰੀ ਦੀਆਂ ਹਦਾਇਤਾਂ ’ਤੇ PIS ਨੇ ਠੇਕੇਦਾਰ ਨੂੰ ਚਿਤਾਵਨੀ ਪੱਤਰ ਜਾਰੀ ਕੀਤਾ।
ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸਿਰਫ ਮਿਆਰੀ ਖਾਣ ਵਾਲੇ ਉਤਪਾਦਾਂ ਦੀ ਵਰਤੋਂ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਖਿਡਾਰੀਆਂ ਨੂੰ ਪੌਸ਼ਟਿਕ ਭੋਜਨ ਪਰੋਸਿਆ ਜਾਵੇ, ਜੋਕਿ ਖੁਰਾਕ ਲਈ ਲਾਜ਼ਮੀ ਹੈ।
ਖੇਡ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸੂਬੇ ਭਰ ਵਿੱਚ ਅਜਿਹੀਆਂ ਚੈਕਿੰਗ ਮੁਹਿੰਮਾਂ ਚਲਾਈਆਂ ਜਾਣ ਅਤੇ ਜੇ ਪੌਸ਼ਟਿਕ ਭੋਜਨ ਦੀ ਸੇਵਾ ਵਿੱਚ ਕੋਈ ਕਮੀ ਮਿਲੀ ਤਾਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਖਿਡਾਰੀ ਨੂੰ ਸਹੀ ਖੁਰਾਕ ਨਹੀਂ ਮਿਲੇਗੀ ਤਾਂ ਬਿਹਤਰ ਨਤੀਜੇ ਕਦੇ ਵੀ ਨਹੀਂ ਮਿਲ ਸਕਦੇ।
ਵੀਡੀਓ ਲਈ ਕਲਿੱਕ ਕਰੋ -: