MSP ਸਣੇ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਤੇ ਕਿਸਾਨਾਂ ਵਿਚਾਲੇ ਅੱਜ 7ਵੇਂ ਗੇੜ ਦੀ ਗੱਲਬਾਤ ਹੋਵੇਗੀ। ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਵਿਚ ਸਵੇਰੇ 11 ਵਜੇ ਹੋਣ ਵਾਲੀ ਮੀਟਿੰਗ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਾਰਜ ਸਿੰਘ ਚੌਹਾਨ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੰਤਰੀ ਤੇ ਅਧਿਕਾਰੀ ਸ਼ਾਮਲ ਹੋਣਗੇ।
ਦੂਜੇ ਪਾਸੇ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੰਯੋਜਕ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿਚ 28 ਕਿਸਾਨ ਆਗੂ ਪਹੁੰਚਣਗੇ।
ਦੱਸ ਦੇਈਏ ਕਿ 8 ਫਰਵਰੀ 2024 ਨੂੰ ਕੁਝ ਮੰਗਾਂ ‘ਤੇ ਸਹਿਮਤੀ ਬਣੀ ਸੀ ਪਰ ਕਿਸਾਨ ਸੰਗਠਨ ਫਸਲਾਂ ‘ਤੇ MSP ਦਾ ਲੀਗਲ ਗਾਰੰਟੀ ਕਾਨੂੰਨ ਬਣਾਉਣ ਸਣੇ ਕਈ ਹੋਰ ਮੰਗਾਂ ‘ਤੇ ਅੜੇ ਰਹੇ। 12 ਫਰਵਰੀ 2024 ਨੂੰ ਚੰਡੀਗੜ੍ਹ ਵਿਚ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ 5 ਘੰਟੇ ਮੀਟਿੰਗ ਚੱਲੀ। ਕਿਸਾਨਾਂ ਨੇ ਦਰਜ ਸਾਰੇ ਕੇਸ ਵਾਪਸ ਲੈਣ ਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ ‘ਤੇ ਸਹਿਮਤੀ ਬਣੀ। 15 ਫਰਵਰੀ 2024 ਨੂੰ ਕਿਸਾਨਾਂ ਨੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਬਲ ਪ੍ਰਯੋਗ ‘ਤੇ ਇਤਰਾਜ਼ ਪ੍ਰਗਟਾਇਆ। ਮੀਟਿੰਗ ਰਾਤ 1 ਵਜੇ ਤੱਕ ਚੱਲੀ। 18 ਫਰਵਰੀ 2024 ਨੂੰ ਕੇਂਦਰ ਸਰਕਾਰ ਨੇ ਕਣਕ, ਝੋਨੇ ਤੋਂ ਇਲਾਵਾ ਮਸੂਰ, ਉੜਦ, ਮੱਕੀ ਤੇ ਕਪਾਹ ਦੀ ਫਸਲ ‘ਤੇ MSP ਦੇਣ ਦਾ ਪ੍ਰਸਤਾਵ ਰੱਖਿਆ। 5 ਘੰਟੇ ਚੱਲੀ ਮੀਟਿੰਗ ਵਿਚ ਵੀ ਸਹਿਮਤੀ ਨਹੀਂ ਬਣੀ।
ਇਹ ਵੀ ਪੜ੍ਹੋ : PAN ਤੋਂ ਬਾਅਦ ਹੁਣ Voter ID ਵੀ ਹੋਵੇਗੀ ਆਧਾਰ ਨਾਲ ਲਿੰਕ, ਚੋਣ ਕਮਿਸ਼ਨ ਨੇ ਲਿਆ ਵੱਡਾ ਫੈਸਲ
ਇਸ ਤੋਂ ਬਾਅਦ 14 ਫਰਵਰੀ 2025 ਨੂੰ ਮੀਟਿੰਗ ਵਿਚ 28 ਕਿਸਾਨ ਆਗੂਆਂ ਨਾਲ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਮੌਜੂਦ ਰਹੇ। ਬੈਠਕ ਬੇਨਤੀਜਾ ਰਹੀ ਤੇ ਅਗਲੀ ਮੀਟਿੰਗ ਦੀ ਤਰੀਕ 22 ਫਰਵਰੀ ਰੱਖੀ ਗਈ। 22 ਫਰਵਰੀ 2025 ਨੂੰ ਕਿਸਾਨਾਂ ਨੇ MSP ਨੂੰ ਲੈ ਕੇ ਡਾਟਾ ਕੇਂਦਰੀ ਮੰਤਰੀਆਂ ਦੇ ਸਾਹਮਣੇ ਰੱਖਿਆ ਪਰ ਢਾਈ ਘੰਟੇ ਚੱਲੀ ਮੀਟਿੰਗ ਵਿਚ ਵੀ ਕੋਈ ਸਹਿਮਤੀ ਨਹੀਂ ਬਣੀ।
ਵੀਡੀਓ ਲਈ ਕਲਿੱਕ ਕਰੋ -:
