ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸ਼ੁੱਕਰਵਾਰ ਨੂੰ ਬੁਲਾਈ ਗਈ 13 ਨਗਰ ਨਿਗਮ ਖੇਤਰਾਂ ਦੇ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਫਲਾਪ ਸ਼ੋਅ ਵਿੱਚ ਬਦਲ ਗਈ। ਸਿੱਧੂ ਨੇ ਪਟਿਆਲਾ ਨਗਰ ਨਿਗਮ ਖੇਤਰ ਦੇ ਵਿਧਾਇਕ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮੀਟਿੰਗ ਲਈ ਬੁਲਾਇਆ ਸੀ ਪਰ ਨਾ ਤਾਂ ਮੁੱਖ ਮੰਤਰੀ ਪਹੁੰਚੇ ਅਤੇ ਨਾ ਹੀ ਉਨ੍ਹਾਂ ਦਾ ਸਮਰਥਨ ਕਰਨ ਵਾਲੇ ਮੰਤਰੀਆਂ ਨੇ ਮੀਟਿੰਗ ਵਿੱਚ ਕੋਈ ਦਿਲਚਸਪੀ ਦਿਖਾਈ।
ਬੈਠਕ ‘ਚ ਸਿਰਫ ਤਿੰਨ ਮੰਤਰੀਆਂ ਸਮੇਤ ਦਰਜਨ ਦੇ ਕਰੀਬ ਵਿਧਾਇਕ ਇਸ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਦੇ ਨਾਲ ਹੀ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਜਲਦ ਹੀ ਮੀਟਿੰਗ ਛੱਡ ਦਿੱਤੀ। ਹਾਲਾਂਕਿ ਮੀਟਿੰਗ ਵਿੱਚ ਕੈਪਟਨ ਸਰਕਾਰ ‘ਤੇ ਕਾਫੀ ਨਿਸ਼ਾਨਾ ਸਾਧਿਆ ਗਿਆ। ਮੀਟਿੰਗ ਵਿੱਚ ਹਾਜ਼ਰ ਵਿਧਾਇਕਾਂ ਅਤੇ ਮੰਤਰੀਆਂ ਨੇ ਪੰਜਾਬ ਵਿੱਚ ਸੁਰੱਖਿਆ, ਕਾਨੂੰਨ ਵਿਵਸਥਾ ਅਤੇ ਬਿਜਲੀ ਦੇ ਮੁੱਦੇ ਉੱਤੇ ਨਾਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ‘ਤੇ ਆਰਡੀਐਕਸ ਅਤੇ ਹਥਿਆਰਾਂ ਦੀ ਉਪਲਬਧਤਾ ਅਤੇ ਰਾਜ ਵਿੱਚ ਵਧ ਰਹੀ ਗੈਂਗਵਾਰ ਕਾਰਨ ਸ਼ਹਿਰੀ ਲੋਕਾਂ ਵਿੱਚ ਦਹਿਸ਼ਤ ਵਧ ਰਹੀ ਹੈ। ਚੋਣਾਂ ਵਿੱਚ ਪਾਰਟੀ ਨੂੰ ਨੁਕਸਾਨ ਸਹਿਣਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਨੇ ਮੁਲਤਵੀ ਕੀਤੀਆਂ ਸੀਨੇਟ ਚੋਣਾਂ, ਜਾਣੋ ਕੀ ਹੈ ਕਾਰਨ
ਇਸ ਮੀਟਿੰਗ ਦੌਰਾਨ ਬਿਜਲੀ ਦਾ ਮੁੱਦਾ ਵੀ ਚੁੱਕਿਆ ਗਿਆ। ਸ਼ਹਿਰੀ ਵਿਧਾਇਕਾਂ ਨੇ ਕਿਹਾ ਕਿ ਕੇਜਰੀਵਾਲ ਅਤੇ ਸੁਖਬੀਰ ਬਾਦਲ ਨੇ 300 ਅਤੇ 400 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਕਾਂਗਰਸ ਨੂੰ ਲੋਕਾਂ ਨੂੰ ਸਸਤੀ ਬਿਜਲੀ ਵੀ ਦੇਣੀ ਚਾਹੀਦੀ ਹੈ। ਘਰੇਲੂ ਬਿਜਲੀ 3 ਰੁਪਏ ਪ੍ਰਤੀ ਯੂਨਿਟ ਕਰਨ ਦੀ ਮੰਗ ਵੀ ਮੀਟਿੰਗ ਵਿੱਚ ਉੱਠੀ, ਜਿਸ ‘ਤੇ ਨਵਜੋਤ ਸਿੰਘ ਸਿੱਧੂ ਨੇ ਦੁਹਰਾਇਆ ਕਿ ਇਹ ਮੁੱਦਾ ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਉਠਾਇਆ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਜੇ ਪੰਜਾਬ ਸਰਕਾਰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਸਮਝੌਤੇ ਨੂੰ ਰੱਦ ਕਰਨ ਦਾ ਮਤਾ ਨਹੀਂ ਲਿਆਉਂਦੀ, ਤਾਂ ਸਿੱਧੂ ਵਿਧਾਨ ਸਭਾ ਵਿੱਚ ਨਿੱਜੀ ਮਤਾ ਪੇਸ਼ ਕਰ ਸਕਦੇ ਹਨ।
ਇਹ ਵੀ ਪੜ੍ਹੋ : ਮੋਟਰਸਾਈਕਲ ਸਵਾਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਇਕ ਮੋਟਰ ਸਾਈਕਲ ਸਵਾਰ ਨੂੰ ਕੀਤਾ ਜ਼ਖਮੀ