ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਸ਼ੁਰੂ ਹੋਵੇਗੀ। ਬੈਠਕ ਵਿਚ ਵਪਾਰੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆਉਣ ਸਬੰਧੀ ਪ੍ਰਸਤਾਵ ‘ਤੇ ਚਰਚਾ ਹੋ ਸਕਦੀ ਹੈ ਤੇ ਨਾਲ ਹੀ ਪੰਜਾਬ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਵੀ ਅੱਜ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਫਿਰ ਮੀਂਹ ਦੇ ਆਸਾਰ, ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦਾ ਅਲਰਟ
ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਬੈਠਕ ਵਿਚ ਆਮ ਜਨਤਾ ਲਈ ਕੁਝ ਰਾਹਤ ਦੇ ਸਕਦੀ ਹੈ। ਪਿਛਲੀ ਕੈਬਨਿਟ ਬੈਠਕ ਵਿਚ ਵੀ ਆਮ ਲੋਕਾਂ ਨੂੰ ਧਿਆਨ ਵਿਚ ਰੱਖ ਕੇ ਕਈ ਵੱਡੇ ਫੈਸਲੇ ਲਏ ਗਏ ਸਨ। ਦਿੱਲੀ ਚੋਣਾਂ ਦੇ ਬਾਅਦ ਸਰਕਾਰ ਦੀ ਕਾਰਜਸ਼ੈਲੀ ਵਿਚ ਬਦਲਾਅ ਆਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























