Mentor appointed by the Education Deptt : ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰਾਂ (ਡੀ.ਐਮ) ਦੀ ਤਾਇਨਾਤੀ ਕੀਤੀ ਗਈ ਹੈ।
‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰੋਜੈਕਟ ਦੇ ਹੇਠ ਲਗਾਏ ਗਏ ਇਹ ਮੈਂਟਰ ਅੱਗੇ ਬਲਾਕ ਪੱਧਰ ’ਤੇ ਮਿਹਨਤੀ ਅਧਿਆਪਕਾਂ ਨੂੰ ਆਪਣੇ ਨਾਲ ਬਲਾਕ ਮੈਂਟਰ ਲਾਉਣਗੇ। ਇਹ ਮੈਂਟਰ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੀਆਂ ਗਤੀਵਿਧੀਆਂ ਚੰਗੀ ਤਰਾਂ ਚਲਾਉਣ ਲਈ ਆਪਣੇ ਸਕੂਲਾਂ ਵਿੱਚ ਰਹਿ ਕੇ ਡੀ.ਐਮ ਅਤੇ ਬੀ.ਐਮ. ਵਜੋਂ ਆਪਣੀ ਡਿਊਟੀ ਨਿਭਾਉਣਗੇ।