ਪੰਜਾਬ ਦੇ ਸਕੂਲਾਂ ‘ਚ MiG-21 ਫਾਇਟਰ ਪ੍ਰਦਰਸ਼ਿਤ ਕੀਤੇ ਜਾਣਗੇ ਤੇ ਦੱਸ ਦੇਈਏ ਕਿ ਇਸ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਏਅਰ ਚੀਫ ਨੂੰ ਚਿੱਠੀ ਲਿਖੀ ਗਈ ਹੈ ਜਿਸ ਵਿਚ ਇਸ ਪ੍ਰਦਰਸ਼ਨੀ ਨੂੰ ਲੈ ਕੇ ਮੰਗ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਭਾਰਤੀ ਹਵਾਈ ਫੌਜ ਵੱਲੋਂ 5 ਸਕੂਲਾਂ ‘ਚ ਇਹ ਫਾਈਟਰ ਜੈੱਟ ਪ੍ਰਦਰਸ਼ਿਤ ਕੀਤੇ ਜਾਣਗੇ ਜਿਥੇ ਬੱਚਿਆਂ ਨੂੰ ਇਸ ਫਾਈਟਰ ਜੈੱਟ ਸਬੰਧੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਇਨ੍ਹਾਂ ਵਿਚ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਨੰਗਲ ਤੇ ਖਰੜ ਦੇ ਸਕੂਲ ਸ਼ਾਮਲ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਮੁਅੱਤਲ DIG ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਵੱਲੋਂ ਵੀ ਮਾਮਲਾ ਦਰਜ, ਨਿਆਂਇਕ ਹਿਰਾਸਤ ‘ਚ ਵਾਧਾ
ਬੱਚਿਆਂ ਨੂੰ ਇਨ੍ਹਾਂ ਫਾਈਟਰ ਜੈੱਟ ਪ੍ਰਤੀ ਜਾਣੂ ਕਰਾਉਣ ਲਈ ਤੇ ਫੌਜ ਦੇ ਹੌਸਲੇ ਪ੍ਰਤੀ ਜਾਣੂ ਕਰਾਉਣ ਲਈ ਸਿੱਖਿਆ ਮੰਤਰੀ ਵੱਲੋਂ ਇਹ ਖਾਸ ਉਪਰਾਲਾ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਵੱਲੋਂ ਏਅਰਚੀਫ ਨੂੰ ਚਿੱਠੀ ਲਿਖੀ ਗਈ ਹੈ ਜਿਸ ਤਹਿਤ ਪੰਜਾਬ ਦੇ 5 ਜ਼ਿਲ੍ਹਿਆਂ ਦੇ ਸਕੂਲਾਂ ਵਿਚ ਫਾਈਟਰ ਜੈੱਟ-21 ਪ੍ਰਦਰਸ਼ਿਤ ਕੀਤੇ ਜਾਣਗੇ। ਸੁਪਨਿਆਂ ਨੂੰ ਉਡਾਣ ਮਿਲਣ ਵਾਲੀ ਹੈ ਜਿਥੇ IAF ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਭਾਰਤੀ ਹਵਾਈ ਫੌਜ 5 ਸਕੂਲਾਂ ਵਿਚ ਮਿਗ-21 ਫਾਈਟਰ ਨੂੰ ਪ੍ਰਦਰਸ਼ਿਤ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:























