ਗਾਇਕ ਮੀਕਾ ਸਿੰਘ ਨੂੰ ਬੰਬੇ ਹਾਈ ਕੋਰਟ ਨੇ ਵੀਰਵਾਰ ਨੂੰ ਵੱਡੀ ਰਾਹਤ ਦਿੱਤੀ ਹੈ। ਰਾਖੀ ਸਾਵੰਤ ਨੂੰ ਜ਼ਬਰਦਸਤੀ ਚੁੰਮਣ ਦੇ ਇਲਜ਼ਾਮ ਵਿੱਚ ਸਾਲ 2006 ਵਿੱਚ ਦਰਜ ਹੋਏ ਇਸ ਕੇਸ ਨੂੰ ਬੰਬੇ ਹਾਈ ਕੋਰਟ ਨੇ ਵੀਰਵਾਰ ਨੂੰ ਖਾਰਜ ਕਰ ਦਿੱਤਾ ਹੈ । ਜਸਟਿਸ ਏ. ਐੱਸ. ਗਡਕਰੀ ਅਤੇ ਜਸਟਿਸ ਐੱਸ. ਜੀ ਡਿਗੇ ਦੀ ਬੈਂਚ ਨੇ ਰਾਖੀ ਦੇ ਹਲਫਨਾਮੇ ਦਾ ਨੋਟਿਸ ਲੈਂਦਿਆਂ ਇਸ ਮਾਮਲੇ ਵਿੱਚ ਐਫਆਈਆਰ ਅਤੇ ਚਾਰਜਸ਼ੀਟ ਨੂੰ ਰੱਦ ਕਰ ਦਿੱਤਾ ਹੈ । ਰਾਖੀ ਨੇ ਇਸ ਹਲਫਨਾਮੇ ਵਿੱਚ ਕਿਹਾ ਸੀ ਕਿ ਉਸ ਨੇ ਅਤੇ ਮੀਕਾ ਸਿੰਘ ਨੇ ਇਸ ਮਾਮਲੇ ਨੂੰ ਅਦਾਲਤ ਦੇ ਬਾਹਰ ਸ਼ਾਂਤੀਪੂਰਨ ਤਰੀਕੇ ਨਾਲ ਸੁਲਝਾ ਲਿਆ ਹੈ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ 11 ਜੂਨ 2006 ਨੂੰ FIR ਦਰਜ ਕੀਤੀ ਗਈ ਸੀ। ਦਰਜ ਕੇਸ ਅਨੁਸਾਰ ਮੀਕਾ ਨੇ ਮੁੰਬਈ ਦੇ ਇੱਕ ਰੈਸਟੋਰੈਂਟ ਵਿੱਚ ਆਪਣੀ ਜਨਮਦਿਨ ਪਾਰਟੀ ਵਿੱਚ ਰਾਖੀ ਨੂੰ ਕਥਿਤ ਤੌਰ ‘ਤੇ ਜ਼ਬਰਦਸਤੀ ਚੁੰਮਿਆ ਸੀ। ਜਿਸ ਤੋਂ ਬਾਅਦ ਮੀਕਾ ਸਿੰਘ ‘ਤੇ ਆਈਪੀਸੀ ਦੀਆਂ ਧਾਰਾਵਾਂ 354 (ਛੇੜਛਾੜ) ਅਤੇ 323 (ਕੁੱਟਮਾਰ) ਲਗਾਈਆਂ ਗਈਆਂ ਸੀ । ਇਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ ਸੀ।
ਜਿਸ ਤੋਂ ਬਾਅਦ ਇਸ ਸਾਲ ਅਪ੍ਰੈਲ ਵਿੱਚ ਮੀਕਾ ਨੇ ਐੱਫਆਈਆਰ ਅਤੇ ਚਾਰਜਸ਼ੀਟ ਨੂੰ ਰੱਦ ਕਰਨ ਦੀ ਅਪੀਲ ਕਰਦੇ ਹੋਏ ਹਾਈਕੋਰਟ ਪਹੁੰਚ ਕੀਤੀ ਸੀ । ਹਾਈ ਕੋਰਟ ਨੇ ਰਾਖੀ ਦੇ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ ਹੈ ਕਿ ਉਸਨੇ ਅਤੇ ਮੀਕਾ ਨੇ ਸਾਰੇ ਮਤਭੇਦਾਂ ਨੂੰ ਸੁਲਝਾ ਲਿਆ ਹੈ ਤੇ ਮਹਿਸੂਸ ਕੀਤਾ ਹੈ ਕਿ ਸਾਰਾ ਵਿਵਾਦ ਉਨ੍ਹਾਂ ਦੀ ਗਲਤਫਹਿਮੀ ਤੋਂ ਪੈਦਾ ਹੋਇਆ ਸੀ। ਜਿਸ ਤੋਂ ਬਾਅਦ ਹਾਈ ਕੋਰਟ ਨੇ ਚਾਰਜਸ਼ੀਟ ਖਾਰਜ ਕਰ ਦਿੱਤੀ ।
ਵੀਡੀਓ ਲਈ ਕਲਿੱਕ ਕਰੋ -: