ਅੱਜ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿਚ ਔਰਤਾਂ ਲਈ ਖਾਸ ਐਲਾਨ ਕੀਤਾ ਗਿਆ। ਸੂਬਾ ਸਰਕਾਰ ਵੱਲੋਂ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਐਲਾਨ ਕੀਤਾ ਗਿਆ। ਇਸ ਯੋਜਨਾ ਤਹਿਤ ਸੂਬੇ ਦੀਆਂ ਸਾਰੀਆਂ ਬਾਲਗ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਤੌਰ ‘ਤੇ ਬੈਂਕ ਖਾਤਿਆਂ ਵਿਚ ਟ੍ਰਾਂਸਫ਼ਰ ਕੀਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਕੀਤੇ ਵਾਅਦੇ ਨੂੰ ਲੈ ਕੇ ਪ੍ਰਤੀਕਿਰਿਆ ਦਿੰਦੇ ਹੋਏ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਧੀ ਏਕਮ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਹਰ ਔਰਤ ਨੂੰ ਪਿਛਲੇ ਚਾਰ ਸਾਲਾਂ ਦੇ 48000 ਰੁਪਏ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਵਾਅਦਾ ਆਪ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਸੀ। ਰਾਜਾ ਵੜਿੰਗ ਦੀ ਧੀ ਵੱਲੋਂ 48 ਹਜ਼ਾਰ ਦੀ ਮੰਗ ਵਾਲੇ ਸਵਾਲ ਦਾ ਮੰਤਰੀ ਅਮਨ ਅਰੋੜਾ ਨੇ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਮੈਂ ਇਸ ਗੱਲ ਲਈ ਵਧਾਈ ਦੇਣਾ ਚਾਹੁੰਦਾ ਹਾਂ ਕਿ ਅੱਜ ਦੀ ਨੌਜਵਾਨ ਪੀੜ੍ਹੀ ਪੰਜਾਬ ਦੇ ਮੁੱਦਿਆਂ ਨੂੰ ਚੁੱਕ ਰਹੀ ਹੈ ਪਰ ਮੈਂ ਨਾਲ ਇਹ ਵੀ ਕਹਿਣਾ ਚਾਹੁੰਦਾ ਹਾਂ ਕਿ ਮੈਂ ਤਾਂ ਇਸ ਗੱਲ ਤੋਂ ਸੰਤੁਸ਼ਟ ਹਾਂ ਕਿ ਅਸੀਂ ਕਿਹਾ 1000 ਸੀ ਪਰ 1500 ਦੇਣ ਲੱਗੇ ਆ ਕਿਉਂਕਿ ਸਾਡੀ ਸਰਕਾਰ ਵਾਅਦੇ ਤੋਂ ਵੱਧ ਦੇਣ ਵਿਚ ਵਿਸ਼ਵਾਸ ਕਰਦੀ ਹਾਂ। ਅਸੀਂ ਸਿਆਸੀ ਫਾਇਦਿਆਂ ਲਈ ਰਾਜਨੀਤੀ ਨਹੀਂ ਕਰਦੇ। ਅਸੀਂ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਕੰਮ ਕਰਦੇ ਹਾਂ। ਜਦੋਂ ਤੁਸੀਂ ਚੰਗੀ ਨੀਅਤ ਨਾਲ ਕੰਮ ਕਰੋਗੇ ਤਾਂ ਇਹ ਲੋਕਾਂ ਦੀ ਲੜਾਈ ਹੋ ਜਾਂਦੀ ਹੈ, ਜਿਸ ਦਾ ਫਾਇਦਾ ਪਾਰਟੀ ਨੂੰ ਹੁੰਦਾ ਹੈ।
ਇਹ ਵੀ ਪੜ੍ਹੋ : ‘ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਅਸੀਂ 1000 ਵਾਲਾ ਵਾਅਦਾ ਪੂਰਾ ਕਰਕੇ ਹੀ ਵੋਟ ਮੰਗਣ ਆਵਾਂਗੇ’ : ਡਾ. ਗੁਰਪ੍ਰੀਤ ਕੌਰ ਮਾਨ
ਨਾਲ ਹੀ ਮੈਂ ਵੀ ਕਾਂਗਰਸ ਸਰਕਾਰ ਤੋਂ ਇਹ ਸਵਾਲ ਪੁੱਛਣਾ ਚਾਹੁੰਦਾ ਹਾਂ ਕਿ ਤੁਸੀਂ ਵੀ 5 ਸਾਲਾਂ ਦਰਮਿਆਨ ਕਿਹੜੇ ਵਾਅਦੇ ਕੀਤੇ। ਕੈਪਟਨ ਸਰਕਾਰ ਵੇਲੇ ਕਿਹੜੇ ਵਾਅਦੇ ਪੂਰੇ ਕੀਤੇ ਗਏ। ਪਿਛਲੀਆਂ ਸਰਕਾਰਾਂ ਨੂੰ ਵੋਟਾਂ ਪੈਣ ਤੋਂ 6 ਮਹੀਨੇ ਪਹਿਲਾਂ ਯਾਦ ਆਉਂਦਾ ਸੀ ਕਿ ਹੁਣ ਪੰਜਾਬ ਲਈ ਕੁਝ ਕੀਤਾ ਜਾਵੇ। ਜਦੋਂ ਕਿ ਸਾਡੀ ਪਾਰਟੀ ਪਹਿਲੇ ਦਿਨ ਤੋਂ ਕੰਮ ਕਰਨ ਵਿਚ ਲੱਗੀ ਹੋਈ ਹੈ ਜਿਸ ਦੀ ਸਰਾਹਣਾ ਵੀ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























