ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿਚ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਅੱਜ CM ਮਾਨ ਨਾਲ ਹੋਈ ਹਾਈ ਲੈਵਲ ਮੀਟਿੰਗ ਮਗਰੋਂ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਸਿੱਧੀ ਚੇਤਾਵਾਨੀ ਦਿੱਤੀ। ਉਨ੍ਹਾਂ ਕਿਹਾ ਕਿ ਜਾਂ ਤਾਂ ਨਸ਼ਾ ਤਸਕਰ ਪੰਜਾਬ ਛੱਡ ਦੇਣ ਜਾਂ ਫਿਰ ਨਸ਼ੇ ਦਾ ਕਾਰੋਬਾਰ ਛੱਡ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਬਣਾਉਣ ਲਈ AAP ਨੇ ਸ਼ੁਰੂਆਤ ਕੀਤੀ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਇਸ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਤੇ ਜਲਦ ਹੀ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।
ਦੱਸ ਦੇਈਏ ਕਿ ਮੀਟਿੰਗ ਵਿਚ ਭਗਵੰਤ ਮਾਨ ਨੇ ਡਿਪਟੀ ਕਮਿਨਸ਼ਰਨ, ਪੁਲਿਸ ਕਮਿਸ਼ਨਰ ਤੇ ਐੱਸਐੱਸਪੀ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤੇ ਨਾਲ ਹੀ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ੇ ਦੇ ਹੌਟਸਪਾਟ ਦੀ ਪਛਾਣ ਕਰਨ। ਨਸ਼ੇ ਦੀ ਸਪਲਾਈ ਚੇਨ ਤੋੜਨ ਤੇ ਨਸ਼ਾ ਤਸਕਰਾਂ ‘ਤੇ ਕਾਰਵਾਈ ਲਈ ਸਾਫ ਹਦਾਇਤ ਦਿੱਤੀ। ਜ਼ਿਲ੍ਹਾ ਪੱਧਰ ‘ਤੇ ਹੁਣ ਨਸ਼ਾ ਤਸਕਰੀ ਮੁਹਿੰਮ ਸ਼ੁਰੂ ਕਰਾਂਗੇ। ਡਿਪਟੀ ਕਮਿਸ਼ਨਰਾਂ ਨੂੰ ਨਸ਼ਿਆਂ ਖਿਲਾਫ ਜੰਗ ਨੂੰ ਜਨ ਅੰਦੋਲਨ ਵਿਚ ਬਦਲਣ ਲਈ ਕਿਹਾ ਗਿਆ ਹੈ। ਹਾਲਾਂਕਿ ਅਜੇ ਤੱਕ ਮੀਟਿੰਗ ਚੱਲ ਰਹੀ ਹੈ।
ਅਮਨ ਅਰੋੜਾ ਨੇ ਦੱਸਿਆ ਕਿ 3 ਸਾਲ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਤਿੰਨ ਸਾਲਾਂ ਵਿਚ ਨਸ਼ਿਆਂ ਖਿਲਾਫ ਵੱਡੀ ਮੁਹਿੰਮ ਚੱਲ ਰਹੀ ਸੀ। ਉਸ ਮੁਹਿੰਮ ਦੇ ਤੱਥ ਬੋਲਦੇ ਹਨ। ਤਿੰਨ ਸਾਲਾਂ ਵਿਚ 6500 ਵੱਡੇ ਨਸ਼ਾ ਤਸਕਰ ਫੜੇ ਗਏ ਹਨ। 30 ਹਜ਼ਾਰ NDPS ਕੇਸ ਦਰਜ ਹਨ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਟੇਲਰ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌ.ਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਪਿਛਲੇ 3 ਸਾਲਾਂ ਵਿਚ 612 ਕਰੋੜ ਦੀ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ। ਕਾਂਗਰਸ ਸਰਕਾਰ ਦੇ ਸਮੇਂ ਵਿਚ 142 ਕਰੋੜ ਜਾਇਦਾਦ ਜ਼ਬਤ ਕੀਤੀ ਸੀ। ਹੈਰੋਇਨ ਫੜਨ ਦੀ ਰਫਤਾਰ ਵੀ ਵਧੀ ਹੈ। 1128 ਕਿਲੋ ਹੈਰੋਇਨ ਫੜੀ ਹੈ। ਪੰਜਾਬ ਵਿਚ NDPS ਕੇਸਾਂ ਵਿਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਦਰ 86 ਫੀਸਦੀ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
