ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਸਵ. ਹਰਮੀਤ ਸਿੰਘ ਵਾਸੀ ਗੁਰੂ ਤੇਗ ਬਹਾਦਰ ਤੇ ਹਰਪ੍ਰੀਤ ਸਿੰਘ ਭਾਗੋਮਾਜਰਾ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੇ ਚੈੱਕ ਭੇਟ ਕੀਤੇ ਗਏ। ਹਰਮੀਤ ਸਿੰਘ ਤੇ ਹਰਪ੍ਰੀਤ ਸਿੰਘ 10 ਜੁਲਾਈ 2023 ਨੂੰ ਕਾਰੋਬਾਰ ਦੇ ਸਿਲਸਿਲੇ ਵਿਚ ਖਰੜ ਤੋਂ ਮੁੱਲਾਂਪੁਰ ਗਰੀਬਦਾਸ ਗਏ ਸਨ ਜਿਥੋਂ ਵਾਪਸੀ ਦੌਰਾਨ ਉਨ੍ਹਾਂ ਦੀ ਗੱਡੀ ਪਟਿਆਲਾ ਦੀ ਰਾਵ ਨਦੀ ਵਿਚ ਵਹਿ ਗਈ ਸੀ ਤੇ 12 ਜੁਲਾਈ ਨੂੰ ਇਨ੍ਹਾਂ ਦੀ ਮ੍ਰਿਤਕ ਦੇਹ ਤੋਗਾ ਤੇ ਮਨਾਨਾ ਪਿੰਡ ਨੇੜਿਓਂ ਮਿਲੀ ਸੀ।
ਮੰਤਰੀ ਅਨਮੋਲ ਗਗਨ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਚੈੱਕ ਭੇਟ ਦੇ ਮੌਕੇ ‘ਤੇ ਹਮਦਰਦੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਪਰਿਵਾਰ ਨੂੰ ਇਸ ਨਾਸਹਿਣਯੋਗ ਕਮੀ ਨੂੰ ਬੇਸ਼ੱਕ ਕਿਸੇ ਵੀ ਤਰ੍ਹਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਉਹ ਫਿਰ ਵੀ ਕੋਸ਼ਿਸ਼ ਕਰਨਗੇ ਕਿ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ। ਉੁਨ੍ਹਾਂ ਕਿਹਾ ਕਿ ਇਸ ਵਾਰ ਪਏ ਭਾਰੀ ਮੀਂਹ ਕਾਰਨ ਲੋਕਾਂ ਦਾ ਵੱਡੇ ਪੱਧਰ ‘ਤੇ ਜਾਨ-ਮਾਲ ਦਾ ਨੁਕਸਾਨ ਹੋਇਆ ਹੈ ਜਿਸ ਦੀ ਭਰਪਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਰਪੂਰ ਕੋਸ਼ਿਸ਼ਾਂ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: