ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਚੁੱਕਾ ਹੈ। ਸੈਸ਼ਨ ਦੀ ਸ਼ੁਰੂਆਤ ਵਿਚ ਸਭ ਤੋਂ ਪਹਿਲਾਂ ਮ੍ਰਿਤਕ ਆਗੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਤੋਂ ਬਾਅਦ ਪ੍ਰਸ਼ਨ ਕਾਲ ਦੌਰਾਨ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਮਾਈਨਿੰਗ ਦਾ ਮੁੱਦਾ ਚੁੱਕਿਆ, ਇਸ ‘ਤੇ ਮੰਤਰੀ ਹਰਜੋਤ ਸਿੰਘ ਬੈਂਸ ਭੜਕੇ ਤੇ ਦੱਸਿਆ ਕਿ ਉਹ ਵੀ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੌਰਾਨ ਸਭ ਤੋਂ ਵੱਧ ਮੁਨਾਫਾ ਰੇਤ ਤੋਂ ਹੋਇਆ ਹੈ।
ਮੰਤਰੀ ਬੈਂਸ ਨੇ ਕਿਹਾ ਕਿ ਨਵੰਬਰ 2021 ਵਿਚ ਕੋਡ ਤੋਂ ਪਹਿਲਾਂ 1158 ਪ੍ਰੋਫੈਸਰਾਂ ਦੀ ਭਰਤੀ ਕੀਤੀ ਗਈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲ ਨੇ ਵੀ ਸਾਫ ਕਹਿ ਦਿੱਤਾ ਕਿ ਇਹ ਭਰਤੀ ਗਲਤ ਹੋ ਰਹੀ ਹੈ। ਸਿਰਫ ਸਿਆਸੀ ਫਾਇਦਾ ਲੈਣ ਲਈ ਇਹ ਭਰਤੀ ਕੀਤੀ ਗਈ।
ਇਹ ਵੀ ਪੜ੍ਹੋ : ‘ਰੈਵੇਨਿਊ, ਹੈਲਥ, ਐਗਰੀਕਲਚਰ, ਇੰਫ੍ਰਾਸਟਰਕਚਰ ‘ਚ AI ਦਾ ਹੋਵੇਗਾ ਇਸਤੇਮਾਲ’ : CM ਮਾਨ
ਇਸ ਤੋਂ ਇਲਾਵਾ ਆਪ ਵਿਧਾਇਕ ਕੁਲਵੰਤ ਸਿੰਘ ਨੇ ਗੈਰ-ਕਾਨੂੰਨੀ ਟੈਕਸੀਆਂ ਦੇ ਮੁੱਦੇ ਨੂੰ ਚੁੱਕਿਆ ਜਿਸ ‘ਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 2023 ਪਾਲਿਸੀ ‘ਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਵਿਚ ਓਲਾ, ਊਬਰ ਤੇ ਬਲਾ-ਬਲਾ ਟੈਕਸੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਜੇਕਰ ਕਿਸੇ ਵੀ ਟੈਕਸੀ ਬਿਨਾਂ ਪੀਲੀ ਨੰਬਰ ਪਲੇਟ ਦੇ ਚੱਲ ਰਹੀ ਹੈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ : –