ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ ਪੇ-ਪੈਰਿਟੀ ਬਹਾਲ ਕਰਾਉਣ ਦਾ ਭਰੋਸਾ ਦਿੱਤਾ ਹੈ। ਉੁਨ੍ਹਾਂ ਨੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇ-ਪੈਰਿਟੀ ਦੇ ਪ੍ਰਤੀਨਿਧੀਮੰਡਲ ਨਾਲ ਮੀਟਿੰਗ ਕੀਤੀ।
ਮੰਤਰੀ ਭੁੱਲਰ ਨੇ ਵੈਟਰਨਰੀ ਡਾਕਟਰਾਂ ਦੀ ਤਨਖਾਹ ਵਿਚ ਅਸਮਾਨਤਾ ਨੂੰ ਦੂਰ ਕਰਨ ਦੀ ਮੰਗ ‘ਤੇ ਸਹਿਮਤੀ ਪ੍ਰਗਟਾਈ। ਨਾਲ ਹੀ ਅਗਲੇ ਹਫਤੇ ਵੈਟਰਨਰੀ ਡਾਕਟਰਾਂ ਨੂੰ ਨਾਲ ਲੈ ਕੇ ਇਸ ਮੰਗ ਸਬੰਧੀ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਵੀ ਦਿੱਤਾ।
ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਸਹੀ ਮੰਗਾਂ ‘ਤੇ ਸਹਿਮਤੀ ਪ੍ਰਗਟਾਈ। ਨਾਲ ਹੀ ਅਗਲੇ ਹਫਤੇ ਵੈਟਰਨਰੀ ਡਾਕਟਰਾਂ ਨੂੰ ਨਾਲ ਲੈ ਕੇ ਇਸ ਮੰਗ ਸਬੰਧੀ ਵਿੱਤ ਮੰਤਰੀ ਦੇ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਵੀ ਦਿੱਤਾ।
ਇਹ ਵੀ ਪੜ੍ਹੋ : ਸਰਪੰਚ ਸਣੇ 8 ਪੰਚਾਇਤ ਮੈਂਬਰ ਸਸਪੈਂਡ, ਪੰਚਾਇਤੀ ਫੰਡਾਂ ਦੀ ਦੁਰਵਰਤੋਂ ਦਾ ਲੱਗਾ ਸੀ ਦੋਸ਼
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਸਹੀ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਰਾਜਿੰਦਰ ਸਿੰਘ, ਕੋ-ਕਨਵੀਰਨ ਡਾ. ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਾਇਆ ਕਿ ਪਿਛਲੇ 45 ਸਾਲ ਤੋਂ ਚੱਲੀ ਆ ਰਹੀ ਵੈਟਰਨਰੀ ਡਾਕਟਰਾਂ ਦੀ ਮੈਡੀਕਲ ਅਧਿਕਾਰੀਆਂ ਦੇ ਬਰਾਬਰ ਪੇ-ਪੈਰਿਟੀ ਸਰਕਾਰ ਦੇ ਕਾਰਜਕਾਲ ਵਿਚ ਤੋੜ ਦਿੱਤੀ ਗਈ। ਇਸ ਵਿਚ ਵੈਟਰਨਰੀ ਅਫਸਰਾਂ ਦਾ ਐਂਟਰੀ ਸਕੇਲ 56,100 ਤੋਂ ਘਟਾ ਕੇ 47,600 ਕਰ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: