ਲਖੀਮਪੁਰ-ਖੀਰੀ ਵਿੱਚ ਹੋਏ ਹਾਦਸੇ ਲਈ ਜਿਥੇ ਲਗਾਤਾਰ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ‘ਤੇ ਕਤਲ ਦੀ ਧਾਰਾ ਲਾ ਕੇ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ, ਇਸੇ ਵਿਚਾਲੇ ਕੇਂਦਰੀ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਨੇ ਹਾਦਸੇ ਵੇਲੇ ਆਪਣੇ ਪੁੱਤਰ ਦੇ ਉਥੇ ਮੌਜੂਦ ਹੋਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।
ਮੰਤਰੀ ਅਜੇ ਕੁਮਾਰ ਮਿਸ਼ਰਾ ਨੇ ਕਿਹਾ ਕਿ ਉਸ ਕੋਲ ਸਬੂਤ ਦੇ ਤੌਰ ‘ਤੇ ਵੀਡੀਓ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਉਸ ਦਾ ਪੁੱਤਰ ਉਸ ਵੇਲੇ ਹਾਦਸੇ ਵਾਲੀ ਥਾਂ ‘ਤੇ ਮੌਜੂਦ ਹੀ ਨਹੀਂ ਸੀ। ਉਸ ਨੇ ਕਿਹਾ ਕਿ ਭਾਜਪਾ ਵਰਕਰਾਂ ਦੀ ਕਾਰ ‘ਤੇ ਪੱਥਰਬਾਜ਼ੀ ਕੀਤੀ ਗਈ, ਜਿਸ ਤੋਂ ਬਾਅਦ ਕਾਰ ਪਲਟ ਗਈ ਅਤੇ ਦੋ ਵਿਅਕਤੀ ਇਸ ਹੇਠ ਆ ਕੇ ਮਰ ਗਏ। ਇਸ ਤੋਂ ਬਾਅਦ ਭਾਜਪਾ ਵਰਕਰਾਂ ਨਾਲ ਕੁੱਟਮਾਰ ਕੀਤੀ ਗਈ।
ਇਹ ਵੀ ਵੇਖੋ :
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਦੱਸ ਦੇਈਏ ਕਿ ਲਖੀਮਪੁਰ-ਖੀਰੀ ਵਿੱਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦਾ ਇੱਕ ਪ੍ਰੋਗਰਾਮ ਸੀ। ਕੇਸ਼ਵ ਪ੍ਰਸਾਦ ਮੌਰੀਆ ਲਖੀਮਪੁਰ-ਖੀਰੀ ਵਿੱਚ ਕੁਝ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਵਾਲੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਜੱਦੀ ਪਿੰਡ ਬਨਬੀਰਪੁਰ ਵੀ ਜਾਣਾ ਸੀ।
ਇਹ ਵੀ ਪੜ੍ਹੋ : ਲਖੀਮਪੁਰ-ਖੀਰੀ ਹਾਦਸਾ : ਅਕਾਲੀ ਦਲ ਨੇ ਮੰਤਰੀ ਦੇ ਪੁੱਤ ਨੂੰ ਤੁਰੰਤ ਗ੍ਰਿਫਤਾਰ ਦੀ ਕੀਤੀ ਮੰਗ
ਉਪ ਮੁੱਖ ਮੰਤਰੀ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਮਿਲਣ ‘ਤੇ ਕਿਸਾਨ ਆਗੂ ਕਾਲੇ ਝੰਡੇ ਦਿਖਾਉਣ ਲਈ ਇਕੱਠੇ ਹੋਏ ਸਨ। ਹਾਲਾਂਕਿ, ਕੇਸ਼ਵ ਪ੍ਰਸਾਦ ਮੌਰਿਆ ਦੇ ਆਉਣ ਤੋਂ ਪਹਿਲਾਂ ਹੀ ਕੁਝ ਭਾਜਪਾ ਨੇਤਾਵਾਂ ਅਤੇ ਕਿਸਾਨਾਂ ਵਿੱਚ ਹੰਗਾਮਾ ਹੋ ਗਿਆ। ਉਪ ਮੁੱਖ ਮੰਤਰੀ ਨੂੰ ਰਿਸੀਵ ਕਰਨ ਜਾਣ ਵੇਲੇ ਕੇਂਦਰੀ ਰਾਜ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਗੱਡੀ ਦਾ ਰਸਤਾ ਰੋਕ ਕੇ ਕਿਸਾਨ ਵਿਰੋਧ ਕਰਨ ਲੱਗੇ।
ਖੁਦ ਨੂੰ ਕਿਸਾਨਾਂ ਨਾਲ ਘਿਰਿਆ ਵੇਖ ਕੇ ਕੇਂਦਰੀ ਮੰਤਰੀ ਦੇ ਪੁੱਤਰ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ। ਅੰਦੋਲਨ ਕਰ ਰਹੇ ਕਿਸਾਨ ਉਸ ਦੀ ਗੱਡੀ ਅੱਗੇ ਆ ਗਏ। ਇਸ ਤੋਂ ਨਾਰਾਜ਼ ਕਿਸਾਨਾਂ ਨੇ ਮੰਤਰੀ ਦੇ ਪੁੱਤਰ ਦੀਆਂ ਦੋਵੇਂ ਗੱਡੀਆਂ ਫੂਕ ਦਿੱਤੀਆਂ। ਇੱਕ ਸੀਨੀਅਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਹਾਦਸੇ ਵਿੱਚ ਚਾਰ ਕਿਸਾਨਾਂ ਸਣੇ ਅੱਠ ਲੋਕਾਂ ਦੀ ਮੌਤ ਹੋਈ ਹੈ।