ਅੰਮ੍ਰਿਤਸਰ ਦੇ ਨਰਾਇਣਗੜ੍ਹ ਸਬ-ਡਵੀਜ਼ਨ ਛੇਹਰਟਾ ਦੇ ਬਿਜਲੀ ਦਫ਼ਤਰ ਵਿੱਚ ਬੁੱਧਵਾਰ ਸਵੇਰੇ-ਸਵੇਰੇ ਉਸ ਵੇਲੇ ਮੁਲਾਜ਼ਮਾਂ ਨੂੰ ਭਾਜੜਾਂ ਪੈ ਗਈਆਂ ਜਦੋਂ ਅਚਾਨਕ ਮੰਤਰੀ ਹਰਭਜਨ ਸਿੰਘ ਈ.ਟੀ.ਓ ਉਥੇ ਪਹੁੰਚ ਗਏ। ਦਫ਼ਤਰ ਪਹੁੰਚਦਿਆਂ ਹੀ ਉਨ੍ਹਾਂ ਸਭ ਤੋਂ ਪਹਿਲਾਂ ਡਿਊਟੀ ’ਤੇ ਮੌਜੂਦ ਮੁਲਾਜ਼ਮਾਂ ਦਾ ਹਾਜ਼ਰੀ ਰਜਿਸਟਰ ਚੈੱਕ ਕੀਤਾ। ਇਸ ਤੋਂ ਬਾਅਦ ਮੰਤਰੀ ਈ.ਟੀ.ਓ ਨੇ ਬਿਜਲੀ ਸਬੰਧੀ ਸ਼ਿਕਾਇਤਾਂ ਦਾ ਰਿਕਾਰਡ ਵੀ ਚੈਕ ਕੀਤਾ।
ਉਨ੍ਹਾਂ ਉਥੇ ਮੌਜੂਦ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਆਮ ਲੋਕਾਂ ਨੂੰ ਬਿਜਲੀ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਬਿਜਲੀ ਸਬੰਧੀ ਲੋਕਾਂ ਦੀ ਕੋਈ ਵੀ ਸ਼ਿਕਾਇਤ ਪਹਿਲ ਦੇ ਆਧਾਰ ‘ਤੇ ਹੱਲ ਕੀਤੀ ਜਾਵੇ।
ਬਿਜਲੀ ਮੰਤਰੀ ਨੇ ਦਫ਼ਤਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਇੱਥੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਨਤਾ ਦਾ ਦਫ਼ਤਰ ਹੈ ਅਤੇ ਇਨ੍ਹਾਂ ਦੇ ਕੰਮ ਵਿੱਚ ਕੋਈ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਗੁਰਦਾਸ ਮਾਨ ਨੂੰ ਮਿਲੇਗਾ ਪਾਕਿਸਤਾਨ ਦਾ ਚੋਟੀ ਦਾ ਪੁਰਸਕਾਰ, ਇਸ ਅਵਾਰਡ ਨਾਲ ਹੋਣਗੇ ਸਨਮਾਨਿਤ
ਇਸ ਦੌਰਾਨ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਦਫ਼ਤਰਾਂ ਵਿੱਚ ਛਾਪੇਮਾਰੀ ਦਾ ਇਹ ਸਿਲਸਿਲਾ ਜਾਰੀ ਰਹੇਗਾ। ਦਫ਼ਤਰਾਂ ਵਿੱਚ ਸਿਰਫ਼ ਸ਼ਿਕਾਇਤਾਂ ਮਿਲਣ ’ਤੇ ਹੀ ਚੈਕਿੰਗ ਨਹੀਂ ਕੀਤੀ ਜਾਵੇਗੀ, ਸਗੋਂ ਰੁਟੀਨ ਵਿੱਚ ਦਫ਼ਤਰਾਂ ਦੀ ਅਚਨਚੇਤ ਜਾਂਚ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: