ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀਆਂ ਨੇ ਅਹੁਦੇ ਸੰਭਾਲਣੇ ਸ਼ੁਰੂ ਕਰ ਦਿੱਤੇ ਹਨ। ਰਾਜ ਦੇ ਨਵੇਂ ਮਾਈਨਿੰਗ, ਕਾਨੂੰਨ ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਆਪਣਾ ਚਾਰਜ ਸੰਭਾਲਿਆ।
ਉਨ੍ਹਾਂ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਕੰਮ ਕਰਨਗੇ। ਇੱਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਣ ਦਿੱਤਾ ਜਾਵੇਗਾ। ਬਾਕੀ ਮੰਤਰੀ ਵੀ ਥੋੜ੍ਹੀ ਦੇਰ ਵਿੱਚ ਚਾਰਜ ਸੰਭਾਲਣਗੇ।
ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਦਫਤਰ ਵਿੱਚ ਕੋਈ ਸਿਫਾਰਿਸ਼ ਨਹੀਂ ਚੱਲੇਗੀ। ਉਨ੍ਹਾਂ ਦੇ ਇਲਾਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਹੁੰਦੀ ਹੈ। ਉਨ੍ਹਾਂ ਨੂੰ ਹੀ ਇਹ ਵਿਭਾਗ ਮਿਲ ਗਿਆ ਹੈ, ਇਸ ਲਈ ਨਾਜਾਇਜ਼ ਮਾਈਨਿੰਗ ਪੂਰੀ ਤਰ੍ਹਾਂ ਤੋਂ ਬੰਦ ਕੀਤਾ ਜਾਏਗਾ।
ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਰਾਹੀਂ ਮਾਈਨਿੰਗ ਦੇਖਦੇ ਰਹੇ। ਇਸ ਤੋਂ ਬਾਅਦ ਚੰਨੀ ਦੇ ਰਾਜ ਵਿੱਚ ਖੂਬ ਨਾਜਾਇਜ਼ ਮਾਈਨਿੰਗ ਹੋਈ। ‘ਆਪ’ ਮੰਤਰੀ ਨੇ ਕਿਹਾ ਕਿ ਅਫਸਰਾਂ ਨੂੰ ਕਹਿ ਕੇ ਬੈਸਟ ਮਾਈਨਿੰਗ ਪਾਲਿਸੀ ਬਣਾਈ ਜਾਵੇਗੀ। ਹੁਣ ਤੱਕ ਮਾਈਨਿੰਗ ਨਾਲ ਨੇਤਾਵਾਂ ਦੇ ਘਰ, ਗੱਡੀਆਂ ਬਣੀਆਂ, ਹੁਣ ਇਸ ਦਾ ਪੈਸਾ ਪੰਜਾਬ ਤੇ ਪੰਜਾਬੀਆਂ ਦੇ ਕੰਮ ਆਏਗਾ। ਉਨ੍ਹਾਂ ਕਿਹਾ ਕਿ ਉਹ ਈਮਾਨਦਾਰੀ ਨਾਲ 24 ਘੰਟੇ ਕੰਮ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਸ ਤੋਂ ਪਹਿਲਾਂ ਕੱਲ੍ਹ ਹੀ ਸਾਰੇ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਹੋ ਚੁੱਕੀ ਹੈ। ਦੂਜੇ ਪਾਸੇ ਪੰਜਾਬ ਸਿਵਲ ਸੈਕ੍ਰੇਟ੍ਰਿਏਟ ਵਿੱਚ ਦਫਤਰ ਵੀ ਅਲਾਟ ਕੀਤੇ ਜਾ ਚੁੱਕੇ ਹਨ। ਸਾਰੇ ਮੰਤਰੀਆਂ ਨੂੰ ਉਨ੍ਹਾਂ ਦੇ ਦਫਤਰੀ ਕੰਮਕਾਜ ਲਈ ਸਟਾਫ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ।