ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੰਗੇ ਪੈਂਰੀ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਣ ਪਹੁੰਚੇ ਹਨ। ਸਿੱਖ ਵਾਸਤੇ ਸ੍ਰੀ ਅਕਾਲ ਤਖਤ ਸਾਹਿਬ ਸਰਵਉੱਚ ਹੈ। ਮੰਤਰੀ ਹਰਜੋਤ ਬੈਂਸ ਪਾਠ ਕਰਦੇ ਹੋਏ ਤੇ ਨੰਗੇ ਪੈਰੀਂ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਹਨ। ਇਸ ਮਾਮਲੇ ਵਿਚ ਮੰਤਰੀ ਬੈਂਸ ਨੇ ਪਹਿਲਾਂ ਹੀ ਬਿਆਨ ਦਿੱਤਾ ਸੀ ਕਿ ਜਦੋਂ ਵੀ ਉਹ ਸ੍ਰੀ ਅਕਾਲ ਤਖਤ ਸਾਹਿਬ ਜਾਵਾਂਗਾ ਤਾਂ ਨੰਗੇ ਪੈਰੀ ਜਾਵਾਂਗਾ ਤੇ ਆਪਣਾ ਪੱਖ ਰੱਖਾਂਗਾ। ਉਨ੍ਹਾਂ ਕਿਹਾ ਕਿ ਅਕਾਲ ਤਖਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ। ਹਰ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਬਾਰੇ ਅਜਿਹੇ ਸ਼ਬਦ ਉਚਾਰਨ ਕਰਦੇ ਹਨ।
ਦੱਸ ਦੇਈਏ ਕਿ 24 ਜੁਲਾਈ ਨੂੰ ਪੰਜਾਬ ਭਾਸ਼ਾ ਵਿਭਾਗ ਵੱਲੋਂ ਜੰਮੂ-ਕਸ਼ਮੀਰ ਦੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਪ੍ਰੋਗਰਾਮ ਵਿਚ ਪੰਜਾਬੀ ਬੀਰ ਸਿੰਘ ਨੇ ਪਰਫਾਰਮੈਂਸ ਦਿੱਤੀ ਸੀ। ਪ੍ਰੋਗਰਾਮ ਵਿਚ ਹੋਏ ਨਾਚ-ਗਾਣੇ ਨੂੰ ਲੈ ਕੇ ਸ੍ਰੀ ਅਕਾਲ ਤਖਤ ਨੇ ਨਾਰਾਜ਼ਗੀ ਜ਼ਾਹਿਰ ਕੀਤੀ।
1 ਅਗਸਤ ਨੂੰ ਮੰਤਰੀ ਹਰਜੋਤ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ ਨੂੰ ਪੰਜ ਸਿੰਘ ਸਾਹਿਬਾਨਾਂ ਦੇ ਸਾਹਮਣੇ ਵਿਅਕਤੀਗਤ ਤੌਰ ਤੋਂ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਉਸ ਦਿਨ ਬੈਠਕ ਮੁਲਤਵੀ ਹੋ ਗਈ ਸੀ। ਦੋਵਾਂ ਨੂੰ 6 ਅਗਸਤ ਨੂੰ ਪੇਸ਼ ਹੋਣ ਨੂੰ ਕਿਹਾਗਿਆ। ਇਸ ਬੈਠਕ ਦੀ ਅਗਵਾਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
























