ਬੀਤੀ ਦੇਰ ਰਾਤ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ। ਕਿਸਾਨਾਂ ਦੇ ਟੈਂਟ ਉਖਾੜ ਦਿੱਤੇ ਗਏ ਤੇ ਸ਼ੈੱਡ ਤੋੜ ਦਿੱਤੇ ਗਏ। ਇਸ ਨੂੰ ਲੈ ਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਸ਼ੰਭੂ ਤੇ ਖਨੌਰੀ ਬਾਰਡਰ ਕਿਸਾਨਾਂ ਦੀਆਂ ਮੰਗਾਂ ਕਾਰਨ ਬੰਦ ਪਏ ਹਨ। ਇਹ ਮੰਗਾਂ ਕੇਂਦਰ ਸਰਕਾਰ ਦੇ ਖਿਲਾਫ ਹਨ ਪਰ ਨੁਕਸਾਨ ਪੰਜਾਬ ਦਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਆਰਥਿਕ ਤੌਰ ‘ਤੇ ਪਛੜ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ 2 ਹਾਈਵੇ ਬੰਦ ਹਨ ਉਹ ਦੋਵੇਂ ਪੰਜਾਬ ਦੇ ਲਾਈਫਲਾਈਨ ਸਨ। ਪੂਰੇ ਦੇਸ਼ ਦੇ ਨਾਲ ਵਪਾਰ ਇਨ੍ਹਾਂ ਦੋਵੇਂ ਰੂਟਾਂ ਦੇ ਜ਼ਰੀਏ ਹੁੰਦਾ ਸੀ ਪਰ ਇਹ ਇਕ ਸਾਲ ਤੋਂ ਬੰਦ ਪਏ ਹਨ ਜਿਸ ਕਾਰਨ ਪੰਜਾਬ ਦਾ ਬਹੁਤ ਆਰਥਿਕ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਮੇਰੀ ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਅੱਜ ਵੀ ਖੜ੍ਹੀ ਹੈ। ਚੀਮਾ ਨੇ ਕਿਸਾਨਾਂ ਤੋਂ ਪੰਜਾਬ ਦੇ ਰਾਜਮਾਰਗਾਂ ਨੂੰ ਬੰਦ ਨਾ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਨਾਲ ਪੰਜਾਬ ਦੀ ਅਰਥਵਿਵਸਥਾ ‘ਤੇ ਬਹੁਤ ਅਸਰ ਪੈਂਦਾ ਹੈ। 2003 ਤੋਂ ਲੈ ਕੇ ਹੁਣ ਤੱਕ ਜੀਡੀਪੀ ਵਿਚ ਸਭ ਤੋਂ ਵੱਧ ਯੋਗਦਾਨ ਪੰਜਾਬ ਦਾ ਹੁੰਦਾ ਸੀ ਪਰ ਅੱਜ ਪੰਜਾਬ 19ਵੇਂ ਨੰਬਰ ‘ਤੇ ਪਹੁੰਚ ਗਿਆ ਹੈ। ਇਸ ਦਾ ਕਾਰਨ ਇਹ ਹੈ ਕਿ ਵੱਡੇ ਪ੍ਰਾਜੈਕਟ ਰੁਕੇ ਪਏ ਹਨ ਤੇ ਉਦਯੋਗ ਪੰਜਾਬ ਵਿਚ ਨਹੀਂ ਆ ਰਹੇ ਹਨ।
ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਕਿਸਾਨਾਂ ਦਾ ਸਾਥ ਦਿੱਤਾ ਹੈ ਪਰ ਹਾਈਵੇ ਬੰਦ ਹੋਣ ਕਰਕੇ ਕਿਸਾਨਾਂ ਦਾ ਜੋ ਨੁਕਸਾਨ ਹੋ ਰਿਹਾ ਹੈ, ਤਰੱਕੀ ਰੁਕ ਰਹੀ ਹੈ, ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲ ਰਹੀ ਤੇ ਪੰਜਾਬ ਸਰਕਾਰ ਨੇ ਜੋ ਨਸ਼ਿਆਂ ਵਿਰੁੱਧ ਯੁੱਧ ਸ਼ੁਰੂ ਕੀਤਾ ਹੈ, ਉਹ ਤਾਂ ਹੀ ਸਫਲ ਹੋ ਪਾਏਗਾ ਜੇ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ ਤੇ ਇਹ ਤਾਂ ਹੀ ਸੰਭਵ ਹੋ ਸਕੇਗਾ ਜੇਕਰ ਸਾਡੇ ਹਾਈਵੇ ਜੋ ਕਿ ਦੂਜੇ ਸੂਬਿਆਂ ਨਾਲ ਜੁੜੇ ਹੋਏ ਹਨ, ਉਨ੍ਹਾਂ ਰਾਹੀਂ ਵਪਾਰ ਕੀਤਾ ਜਾ ਸਕੇ। ਸਾਡੀ ਕਿਸਾਨਾਂ ਨੂੰ ਅਪੀਲ ਹੈ ਕਿ ਅਸੀਂ ਆਪਣੀਆਂ ਮੰਗਾਂ ਲਈ ਦਿੱਲੀ ਜਾ ਕੇ ਧਰਨਾ ਲਗਾਈਏ ਨਾ ਕਿ ਪੰਜਾਬ ਦੇ ਬਾਰਡਰ ਬੰਦ ਕੀਤੇ ਜਾਣ।
ਇਸੇ ਤਰ੍ਹਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਪੰਜਾਬ ਸਰਕਾਰ ਨੇ ਹਮੇਸ਼ਾ ਕਿਸਾਨਾਂ ਦਾ ਸਾਥ ਦਿੱਤਾ ਹੈ। ਹਾਈਵੇ ਬੰਦ ਜੋ ਲਗਾਤਾਰ ਇਕ ਸਾਲ ਤੋਂ ਬੰਦ ਹਨ, ਉਸ ਨਾਲ ਪੰਜਾਬ ਦੇ ਵਪਾਰ ਦਾ ਨੁਕਸਾਨ ਹੋ ਰਿਹਾ ਹੈ। ਤੇ ਨੌਜਵਾਨਾਂ ਨੂੰ ਰੋਜ਼ਗਾਰ ਨੂੰ ਨਹੀਂ ਮਿਲ ਰਿਹਾ। ਨੌਕਰੀਆਂ ਦੇ ਨਾ ਮਿਲਣ ਕਰਕੇ ਨੌਜਵਾਨ ਨਸ਼ਿਆਂ ਵੱਲ ਜਾ ਰਹੇ ਹਨ ਤੇ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਯੁੱਧ ਲੜ ਰਹੀ ਹੈ। ਇਸੇ ਨੂੰ ਸਫਲ ਕਰਨ ਲਈ ਸਾਨੂੰ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਪੈਣਾ ਹੈ।
ਇਹ ਵੀ ਪੜ੍ਹੋ : ਜੈਤੋ ਪੁਲਿਸ ਨੇ ਬਦਮਾਸ਼ਾਂ ਦਾ ਕੀਤਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਮੁਲਜ਼ਮ ਦੇ ਪੈਰ ‘ਚ ਲੱਗੀ ਗੋਲੀ
ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਹੋਏ ਐਕਸ਼ਨ ‘ਤੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ‘ਤੇ ਪੰਜਾਬ ਸਰਕਾਰ ਨੇ ਡਟ ਕੇ ਸਾਥ ਦਿੱਤਾ ਹੈ। ਕਾਲੇ ਕਾਨੂੰਨਾਂ ਵਿਰੁੱਧ ਪੰਜਾਬ ਦੇ ਸ਼ੰਭੂ ਤੇ ਖਨੌਰੀ ਬਾਰਡਰ ਪਿਛਲੇ ਇਕ ਸਾਲ ਤੋਂ ਬੰਦ ਹਨ। ਸਾਡੀ ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਤੁਹਾਡੀਆਂ ਮੰਗਾਂ ਕੇਂਦਰ ਸਰਕਾਰ ਤੋਂ ਹੈ ਇਸ ਲਈ ਪੰਜਾਬ ਦੇ ਬਾਰਡਰ ਬੰਦ ਕਰਨ ਦਾ ਕੋਈ ਫਾਇਦਾ ਨਹੀਂ। ਬਾਰਡਰ ਬੰਦ ਹੋਣ ਕਾਰਨ ਵਪਾਰ ਨੂੰ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
