ਫਰੀਦਕੋਟ ਵਿੱਚ ਵਾਈਸ ਚਾਂਸਲਰ ਨੂੰ ਫਟੇ ਗੱਦੇ ‘ਤੇ ਲਿਟਾਉਣ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਮਾਜਰਾ ਦੇ ਵਤੀਰੇ ਦੀ ਨਿਖੇਧੀ ਕੀਤੀ।
ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਮਾਜਰਾ ਦਾ ਵਤੀਰਾ ਘਿਨੌਣਾ ਅਤੇ ਅੱਤਿਆਚਾਰ ਵਾਲਾ ਹੈ, ਜੋਕਿ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੂੰ ਨਾ ਸਿਰਫ਼ ਡਾ. ਰਾਜ ਬਹਾਦੁਰ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ, ਸਗੋਂ ਉਨ੍ਹਾਂ ਨੂੰ ਤੁਰੰਤ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਇਹ ਮੁੱਖ ਮੰਤਰੀ ਲਈ ਮੈਡੀਕਲ ਭਾਈਚਾਰੇ ਦਾ ਭਰੋਸਾ ਬਹਾਲ ਕਰਨ ਲਈ ਇੱਕ ਇਮਤਿਹਾਨ ਵਾਲਾ ਮਾਮਲਾ ਹੈ।
ਦੱਸ ਦੇਈਏ ਕਿ ਦੱਸ ਦੇਈਏ ਕਿ ਬੀਤੇ ਦਿਨ ਫਰੀਦਕੋਟ ਮੈਡੀਕਲ ਹਸਪਤਾਲ ਵਿੱਚ ਜਾਇਜ਼ਾ ਲੈਣ ਲਈ ਪਹੁੰਚੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਹਸਪਤਾਲ ਵਿੱਚ ਫਟੇ ਗੰਦੇ ਗੱਦੇ ਦੇਖ ਕੇ ਉਨ੍ਹਾਂ ਨੂੰ ਗੁੱਸਾ ਚੜ੍ਹ ਗਿਆ ਅਤੇ ਉਨ੍ਹਾਂ ਨੇ ਵਾਈਸ ਚਾਂਸਲਰ ਨੂੰ ਉਸ ‘ਤੇ ਲਿਟਾਇਆ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਸ ਹੋਈ।
ਇਸ ਤੋਂ ਬਾਅਦ ਵੀਸੀ ਨੇ ਅੱਧੀ ਰਾਤ ਨੂੰ ਹੀ ਅਸਤੀਫਾ ਦੇ ਦਿੱਤਾ ਸੀ। ਹੁਣ ਉਹ ਮੋਹਾਲੀ ਦੇ ਰੀਜਨਲ ਸਪਾਈਨ ਸੈਂਟਰ ਵਿੱਚ ਕੰਮ ‘ਤੇ ਵਾਪਸ ਆ ਗਏ, ਜਿੱਥੇ ਉਹ ਹਰ ਹਫਤੇ ਦੇ ਅਖੀਰ ‘ਚ ਮਰੀਜ਼ਾਂ ਨੂੰ ਦੇਖਦੇ ਹਨ।
ਇਹ ਵੀ ਪੜ੍ਹੋ : ਬਟਾਲਾ : ਪਿੰਡ ਕੋਟ ਮਜਲਿਸ ‘ਚ ਸਾਈਡ ਨਾ ਦੇਣ ‘ਤੇ 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ
ਉਹ ਰੀਜਨਲ ਸਪਾਈਨਲ ਇੰਜਰੀ ਸੈਂਟਰ ਵਿੱਚ ਸਰਜਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਭ ਕੁਝ ਦੱਸ ਦਿੱਤਾ ਹੇ ਤੇ ਉਨ੍ਹਾਂ ਨੇ ਮੇਰੇ ਕੋਲੋਂ ਮਾਫੀ ਵੀ ਮੰਗੀ ਹੈ।
ਵੀਸੀ ਦਾ ਕਹਿਣਾ ਹੈ ਕਿ ਮੈਡੀਕਲ ਕਾਲਜ ਵਿੱਚ 1100 ਗੱਦੇ ਹਨ। ਸਾਰੇ ਖਰਾਬ ਨਹੀਂ ਹਨ। ਮੰਤਰੀ ਨੇ ਪੁੱਛਿਆ ਕਿ ਗੱਦੇ ਖਰਾਬ ਕਿਉਂ ਹਨ ਤਾਂ ਮੈਂ ਉਨ੍ਹਾਂ ਨੂੰ ਦੱਸਿਆ ਕਿ ਇਸ ਦਾ ਆਰਡਰ ਦਿੱਤਾ ਜਾ ਰਿਹਾ ਹੈ। ਕਿਸੇ ਵੀ ਚੀਜ਼ ਨੂੰ ਖਰੀਦਣ ਵਿੱਚ 9 ਮਹੀਨੇ ਦਾ ਸਮਾਂ ਲੱਗਦਾ ਹੈ। ਅਸਤੀਫਾ ਵਾਪਸ ਲੈਣ ਦੇ ਸਵਾਲ ‘ਤੇ ਡਾ. ਰਾਜ ਬਹਾਦੁਰ ਨੇ ਕਿਹਾ ਕਿ ਮੈਂ ਕੰਮ ਕਰਾਂ ਜਾਂ ਨਾ ਕਰਾਂ, ਇਹ ਸਰਕਾਰ ਨੇ ਫੈਸਲਾ ਕਰਨਾ ਹੈ।
ਵੀਡੀਓ ਲਈ ਕਲਿੱਕ ਕਰੋ -: