ਬੱਸ ਆਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢਣ ਲਈ ਸੰਜੀਦਾ ਹੈ ਕਿਉੰਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀਆਂ ਮੰਗਾਂ ਦਾ ਸਾਰਥਕ ਹੱਲ ਕੱਢ ਰਹੀ ਹੈ।
ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਿਤ ਆਪਣੇ ਦਫ਼ਤਰ ਵਿਖੇ ਬੱਸ ਅਪਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ‘ਤੇ ਸਰਕਾਰ ਹਮਦਰਦੀ ਨਾਲ ਵਿਚਾਰ ਕਰੇਗੀ। ਸਮਾਜ ਦੇ ਸਾਰੇ ਵਰਗਾਂ ਦੀਆਂ ਮੰਗਾਂ ਦੇ ਹੱਲ ਲਈ ‘ਆਪ’ ਸਰਕਾਰ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਟਰਾਂਸਪੋਰਟ ਮੰਤਰੀ ਨੇ ਕਿਹਾ, “ਮੈਂ ਬੱਸ ਅਪਰੇਟਰਾਂ ਦੇ ਮਸਲੇ ਮੁੱਖ ਮੰਤਰੀ ਕੋਲ ਉਠਾਵਾਂਗਾ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਪੂਰੀ ਕੋਸ਼ਿਸ਼ ਕਰਾਂਗਾ”, ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨ ਪ੍ਰਾਈਵੇਟ ਬੱਸ ਉਦਯੋਗ ਤੋਂ ਆਪਣੀ ਰੋਜ਼ੀ-ਰੋਟੀ ਕਮਾ ਰਹੇ ਹਨ ਅਤੇ ਇਸ ਉਦਯੋਗ ਨੂੰ ਹੋਰ ਵਿਕਸਤ ਕੀਤਾ ਜਾਵੇਗਾ।