ਭਾਰਤ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਵਿਦਿਆਰਥੀ ਵਿਦੇਸ਼ਾਂ ਵਿਚ ਜਾ ਰਹੇ ਹਨ।ਉਹ ਉਥੇ ਜਾਂ ਤਾਂ ਉੱਚ ਸਿੱਖਿਆ ਹਾਸਲ ਕਰਨ ਲਈ ਜਾਂਦੇ ਹਨ ਤੇ ਜਾਂ ਉਥੇ ਨੌਕਰੀ ਕਰਕੇ ਆਪਣੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹਨ। ਭਾਰਤ ਤੋਂ ਜ਼ਿਆਦਾਤਰ ਵਿਦਿਆਰਥੀ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਰਗੇ ਦੇਸ਼ਾਂ ਵਿਚ ਜਾ ਰਹੇ ਹਨ ਪਰ ਇਨ੍ਹਾਂ ਸਭ ਤੋਂ ਦਰਮਿਆਨ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਰਾਜ ਸਭਾ ਵਿੱਚ ਅਹਿਮ ਖੁਲਾਸਾ ਕੀਤਾ ਹੈ।
ਵਿਦੇਸ਼ ਰਾਜ ਮੰਤਰੀ ਵੱਲੋਂ ਰਾਜ ਸਭਾ ਵਿਚ ਇਕ ਰਿਪੋਰਟ ਪੇਸ਼ ਕੀਤੀ ਗਈ ਜਿਸ ਵਿਚ ਦੱਸਿਆ ਗਿਆ ਕਿ 2018 ਤੋਂ ਬਾਅਦ ਦੂਜੇ ਦੇਸ਼ਾਂ ਵਿੱਚ ਵੱਖ-ਵੱਖ ਕਾਰਨਾਂ ਕਰਕੇ 403 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸਟੂਡੈਂਟਾਂ ਵਿਦੇਸ਼ੀ ਧਰਤੀ ਕਬਰਿਸਤਾਨ ਬਣਦੀ ਜਾ ਰਹੀ ਹੈ। ਦੁਨੀਆਂ ਦੇ 34 ਦੇਸ਼ਾਂ ‘ਚੋਂ ਸਭ ਤੋਂ ਵੱਧ ਮੌਤਾਂ ਕੈਨੇਡਾ ‘ਚ ਹੋਈਆਂ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ 2018 ਤੋਂ ਹੁਣ ਤੱਕ 91 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਯੂਨਾਈਟਿਡ ਕਿੰਗਡਮ (48), ਰੂਸ (40), ਸੰਯੁਕਤ ਰਾਜ ਅਮਰੀਕਾ (36), ਆਸਟਰੇਲੀਆ (35), ਯੂਕਰੇਨ (21), ਜਰਮਨੀ, ਸਾਈਪ੍ਰਸ (14), ਇਟਲੀ ਤੇ ਫਿਲੀਪੀਨਜ਼ (10) ਹਨ।
ਇਹ ਵੀ ਪੜ੍ਹੋ : ਅੱਜ ਫਰੀਦਕੋਟ ਦੌਰੇ ‘ਤੇ CM ਮਾਨ, 144 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ
ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਵੀਰਵਾਰ ਨੂੰ ਰਾਜ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਕਿਹਾ ਕਿ ਸੀਨੀਅਰ ਅਧਿਕਾਰੀ ਭਾਰਤੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸੰਗਠਨਾਂ ਨਾਲ ਨਿਯਮਿਤ ਤੌਰ ‘ਤੇ ਗੱਲਬਾਤ ਕਰਨ ਲਈ ਯੂਨੀਵਰਸਿਟੀਆਂ ਅਤੇ ਵਿਦਿਅਕ ਸੰਸਥਾਵਾਂ ਦਾ ਦੌਰਾ ਕਰਦੇ ਹਨ। ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ।
ਵੀਡੀਓ ਲਈ ਕਲਿੱਕ ਕਰੋ : –