ਲਖੀਮਪੁਰ ਖੀਰੀ ਵਿੱਚ ਪਿਛਲੇ ਸਾਲ ਕਿਸਾਨਾਂ ਨੂੰ ਕਾਰ ਹੇਠ ਕੁਚਲਣ ਦੇ ਮਾਮਲੇ ਵਿੱਚ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਮੁੱਖ ਦੋਸ਼ੀ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਉਹ 48 ਘੰਟਿਆਂ ਅੰਦਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਇਹ ਜਾਣਕਾਰੀ ਆਸ਼ੀਸ਼ ਮਿਸ਼ਰਾ ਦੇ ਵਕੀਲ ਸਲਿਲ ਕੁਮਾਰ ਸ਼੍ਰੀਵਾਸਤਵ ਨੇ ਦਿੱਤੀ।
ਮਿਸ਼ਰਾ ਦੇ ਵਕੀਲ ਸਲਿਲ ਕੁਮਾਰ ਸ੍ਰੀਵਾਸਤਵ ਨੇ ਕਿਹਾ- ਅਸੀਂ ਅਜੇ ਫ਼ੈਸਲਾ ਨਹੀਂ ਪੜ੍ਹਿਆ ਹੈ, ਜ਼ਮਾਨਤ ਅਰਜ਼ੀ ‘ਤੇ ਬਹਿਸ ਦੌਰਾਨ ਅਸੀਂ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਝੂਠਾ ਫਸਾਇਆ ਗਿਆ ਹੈ, ਉਹ ਮੌਕੇ ‘ਤੇ ਮੌਜੂਦ ਨਹੀਂ ਸੀ। ਕਾਨੂੰਨੀ ਕਾਰਵਾਈਆਂ ਪੂਰੀਆਂ ਹੁੰਦੇ ਹੀ ਉਹ 2 ਦਿਨਾਂ ਦੇ ਅੰਦਰ ਜੇਲ੍ਹ ਤੋਂ ਬਾਹਰ ਆ ਸਕਦੇ ਹਨ।
ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰਦਿਆਂ ਇਲਾਹਾਬਾਦ ਹਾਈ ਕੋਰਟ ਨੇ ਅੱਜ ਆਸ਼ੀਸ਼ ਮਿਸ਼ਰਾ ਦੇ ਖਿਲਾਫ ਪੁਲਿਸ ਵੱਲੋਂ ਦਰਜ ਕੀਤੇ ਗਏ ਕੁਝ ਦੋਸ਼ਾਂ ‘ਤੇ ਸਵਾਲ ਉਠਾਏ ਹਨ, ਜਿਸ ਵਿੱਚ ਪ੍ਰਦਰਸ਼ਨਕਾਰੀਆਂ ‘ਤੇ ਫਾਇਰਿੰਗ ਕਰਨਾ ਵੀ ਸ਼ਾਮਲ ਹੈ। ਅਦਾਲਤ ਨੇ ਕਿਹਾ ਕਿ ਐੱਫ.ਆਈ.ਆਰ. ਵਿੱਚ ਆਸ਼ੀਸ਼ ਮਿਸ਼ਰਾਂ ਵੱਲੋਂ ਫਾਇਰਿੰਗ ਕਰਨ ਬਾਰੇ ਵੀ ਲਿਖਿਆ ਗਿਆ ਹੈ, ਜਦਕਿ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਕਿਸੇ ਵੀ ਮ੍ਰਿਤਕ ਦੇ ਸਰੀਰ ‘ਤੇ ਗੋਲੀਬਾਰੀ ਵਰਗੇ ਕਿਸੇ ਤਰ੍ਹਾਂ ਦੇ ਜ਼ਖਮ ਨਹੀਂ ਮਿਲੇ।
ਅਦਾਲਤ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ‘ਤੇ SUV ਡਰਾਈਵਰ ਨੂੰ ਕਿਸਾਨਾਂ ‘ਤੇ ਚੜ੍ਹਾਉਣ ਲਈ ਉਕਸਾਉਣ ਦਾ ਦੋਸ਼ ਹੈ ਪਰ ਉਹ ਗੱਡੀ ਵਿੱਚ ਤਿੰਨ ਵਿਅਕਤੀਆਂ ਦੇ ਕਤਲ ‘ਤੇ ਆਪਣੀਆਂ ਅੱਖਾਂ ਬੰਦ ਨਹੀਂ ਕਰ ਸਕਦੀ, ਜਿਸ ਵਿੱਚ ਡਰਾਈਵਰ ਵੀ ਸ਼ਾਮਲ ਹੈ, ਜੋ ਪ੍ਰਦਰਸ਼ਨਕਾਰੀਆਂ ਵੱਲੋਂ ਮਾਰੇ ਗਏ ਸਨ। ਅਦਾਲਤ ਨੇ ਮਾਰੇ ਗਏ ਹਰੀਓਮ ਮਿਸ਼ਰਾ, ਸ਼ੁਭਮ ਮਿਸ਼ਰਾ ਅਤੇ ਸ਼ਿਆਮ ਸੁੰਦਰ ਦਾ ਨਾਂ ਲੈਂਦੇ ਹੋਏ ਕਿਹਾ ਕਿ ਫੋਟੋਆਂ ਤੋਂ ਪ੍ਰਦਰਸ਼ਨਕਾਰੀਆਂ ਦੀ ਬੇਰਹਿਮੀ ਸਾਫ਼ ਤੌਰ ‘ਤੇ ਨਜ਼ਰ ਆ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਅਦਾਲਤ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਜਦੋਂ ਸੰਮਨ ਭੇਜਿਆ ਗਿਆ ਤਾਂ ਉਹ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਇਆ ਅਤੇ ਚਾਰਜਸ਼ੀਟ ਪਹਿਲਾਂ ਹੀ ਦਾਇਰ ਕੀਤੀ ਜਾ ਚੁੱਕੀ ਹੈ। ਹਾਈ ਕੋਰਟ ਨੇ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਅਦਾਲਤ ਦਾ ਵਿਚਾਰ ਹੈ ਕਿ ਉਹ ਜ਼ਮਾਨਤ ‘ਤੇ ਰਿਹਾਅ ਹੋਣ ਦਾ ਹੱਕਦਾਰ ਹੈ।
ਇਹ ਦੱਸਦੇ ਹੋਏ ਕਿ ਸਿਰਫ ਚਾਰ ਦੋਸ਼ੀਆਂ ‘ਤੇ ਦੋਸ਼ ਲਗਾਏ ਗਏ ਸਨ, ਅਦਾਲਤ ਨੇ ਕਿਹਾ ਕਿ ਜਿਨ੍ਹਾਂ ਨੇ ਭਾਜਪਾ ਵਰਕਰਾਂ ਨੂੰ ਕੁੱਟਦੇ ਹੋਏ ਵੇਖਿਆ ਹੈ, ਪ੍ਰਦਰਸ਼ਨ ਆਜੋਯਿਤ ਕਰਨ ਵਾਲਿਆਂ ਨੂੰ ਇਸ ਦੇ ਵੇਰਵੇ ਦੇਣ ਵਿੱਚ ਜਾਂਚਕਰਤਾਵਾਂ ਦੀ ਮਦਦ ਕਰਨੀ ਚਾਹੀਦੀ ਹੈ।