ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ ਆਪਣੇ ਹੀ ਮੰਤਰੀ ਦੀ ਕੈਬਨਿਟ ਤੋਂ ਛੁੱਟੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਕਾਰਵਾਈ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਕਰਕੇ ਕੀਤੀ ਗਈ ਹੈ, ਜਿਸ ਦੇ ਪੁਖਤਾ ਸਬੂਤ ਵੀ ਮਿਲੇ ਹਨ। ਵਿਜੇ ਸਿੰਗਲਾ ਮਾਨ ਸਰਕਾਰ ਦੀ ਕੈਬਨਿਟ ਵਿੱਚ ਸਿਹਤ ਮੰਤਰੀ ਸਨ।
ਮਿਲੀ ਜਾਣਕਾਰੀ ਮੁਤਾਬਕ ਵਿਜੇ ਸਿੰਗਲਾ ਅਧਿਕਾਰੀਆਂ ਤੋਂ ਠੇਕੇ ‘ਤੇ ਰਖਣ ਸੰਬੰਧੀ ਇੱਕ ਪਰਸੈਂਟ ਕਮਿਸ਼ਨ ਦੀ ਮੰਗ ਕਰ ਰਹੇ ਸਨ। ਸ਼ਿਕਾਇਤ ਮਿਲਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ। ਦੱਸ ਦੇਈਏ ਕਿ ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕੇਸ ਮੁੱਖ ਮੰਤਰੀ ਨੇ ਸਿੱਧਾ ਆਪਣੇ ਮੰਤਰੀ ‘ਤੇ ਸਖਤ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਸਾਲ 2015 ਵਿੱਚ ਦਿੱਲੀ ਵਿੱਚ ਮੁੱਖ ਮੰਤਰੀ ਕੇਜਰੀਵਾਲ ਨੇ ਆਪਣੇ ਇੱਕ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਰਖਾਸਤ ਕੀਤਾ ਸੀ।
ਸੀ.ਐੱਮ. ਮਾਨ ਨੇ ਕਿਹਾ ਕਿ ਇੱਕ ਪਰਸੈਂਟ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਨਤਾ ਨੇ ਬਹੁਤ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ। ਉਸ ਉਮੀਦ ‘ਤੇ ਖਰਾ ਉਤਰਨਾ ਸਾਡਾ ਫਰਜ਼ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਅਰਵਿੰਦ ਕੇਜਰੀਵਾਲ ਵਰਗੇ ਭਾਰਤ ਮਾਤਾ ਦੇ ਪੁੱਤ ਤੇ ਭਗਵੰਤ ਮਾਨ ਵਰਗੇ ਸਿਪਾਹੀ ਹਨ, ਭ੍ਰਿਸ਼ਟਾਚਾਰ ਖਿਲਾਫ਼ ਮਹਾਯੁਧ ਚੱਲਦਾ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਨੇ ਵਚਨ ਲਿਆ ਸੀ ਕਿ ਭ੍ਰਿਸ਼ਟਾਚਾਰ ਦੇ ਸਿਸਟਮ ਨੂੰ ਜੜ ਤੋਂ ਪੁੱਟ ਸੁੱਟਾਂਗੇ, ਅਸੀਂ ਸਾਰੇ ਉਨ੍ਹਾਂ ਦੇ ਸਿਪਾਹੀ ਹਾਂ।
ਵੀਡੀਓ ਲਈ ਕਲਿੱਕ ਕਰੋ -: