ਪਿਓ ਆਪਣੇ ਪੁੱਤ ਨੂੰ ਕਿੰਨੇ ਚਾਵਾਂ ਨਾਲ ਪਾਲਦਾ ਹੈ ਤੇ ਉਸ ਦੇ ਮਨ ਵਿਚ ਰੀਝ ਹੁੰਦੀ ਹੈ ਕਿ ਵੱਡਾ ਹੋ ਕੇ ਉਹ ਉਸ ਦੇ ਬੁਢਾਪੇ ਦਾ ਸਹਾਰਾ ਬਣੇਗਾ ਪਰ ਕਈ ਕਲਯੁੱਗੀ ਪੁੱਤ ਆਪਣੇ ਪਿਓ ਦੇ ਹੀ ਵੈਰੀ ਬਣ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਪਿੰਡ ਦੁਲੱਦੀ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਪੁੱਤ ਨੇ ਆਪਣੇ ਹੀ ਪਿਓ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਬੀਤੇ ਦਿਨੀਂ ਐਤਵਾਰ ਨੂੰ ਪਿਓ-ਪੁੱਤ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਜਾਂਦਾ ਹੈ ਤੇ ਗੁੱਸੇ ਵਿਚ ਆ ਕੇ ਪੁੱਤ ਇੱਟ ਨਾਲ ਆਪਣੇ ਪਿਓ ਉਤੇ ਵਾਰ ਕਰਦਾ ਹੈ ਜਿਸ ਨਾਲ ਉਸ ਦੀ ਮੌਕੇ ਉਤੇ ਹੀ ਮੌਤ ਹੋ ਜਾਂਦੀ ਹੈ। ਮ੍ਰਿਤਕ ਦੀ ਪਛਾਣ ਸਾਹਿਬ ਸਿੰਘ ਵਜੋਂ ਹੋਈ ਹੈ ਤੇ ਉਸ ਦੀ ਕੁਲਦੀਪ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ ਤੇ ਛੋਟਾ ਜਿਹੇ ਝਗੜੇ ਨੇ ਖੂਨੀ ਰੂਪ ਧਾਰ ਲਿਆ। ਤਕਰਾਰ ਵਿਚ ਮੁਲਜ਼ਮ ਕੁਲਦੀਪ ਸਿੰਘ ਦੇ ਵੀ ਸੱਟਾਂ ਲੱਗੀਆਂ ਹਨ।
ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਲੈ ਲਏ ਗਏ ਹਨ ਤੇ ਉਸ ਦੇ ਆਧਾਰ ਉਤੇ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪਤਾ ਲੱਗਾ ਹੈ ਕਿ ਕੁਲਦੀਪ ਸਿੰਘ ਆਪਣੀ ਪਤਨੀ ਨਾਲੋਂ ਵੱਖਰਾ ਰਹਿੰਦਾ ਹੈ। ਉਸ ਦਾ ਦੁਲੱਦੀ ਪਿੰਡ ਵਿਚ ਰਿਹਾਇਸ਼ੀ ਮਕਾਨ ਹੈ ਜਿਥੇ ਉਸ ਵੱਲੋਂ ਪੂਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
