ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ‘ਆਪ੍ਰੇਸ਼ਨ ਪ੍ਰਹਾਰ’ ਦੇ ਦੂਜੇ ਦਿਨ ਵੀ ਗੈਂਗਸਟਰਾਂ ਖਿਲਾਫ ਐਕਸ਼ਨ ਜਾਰੀ ਹੈ। ਮਿਸ਼ਨ ਦੇ ਦੂਜੇ ਦਿਨ ਅੱਜ ਫਾਜ਼ਿਲਕਾ ਦੇ ਅਰਨੀਵਾਲਾ ਵਿਚ ਪੁਲਿਸ ਨੇ ਇਕ ਬਦਮਾਸ਼ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਫੜਨ ਲਈ ਜਦੋਂ ਘੇਰਿਆ ਤਾਂ ਉਨ੍ਹਾਂ ਨੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਮੁਲਜ਼ਮ ਨੇ ਫਾਜ਼ਿਲਕਾ ਕੋਰਟ ਕੰਪਲੈਕਸ ਵਿਚ ਗੋਲੀਬਾਰੀ ਕੀਤੀ ਸੀ।
ਕੁਝ ਦਿਨ ਪਹਿਲਾਂ ਹੀ ਬਦਮਾਸ ਨੇ ਫਾਜ਼ਿਲਕਾ ਕੋਰਟ ਵਿਚ ਪੇਸ਼ੀ ਲਈ ਆਏ ਨੌਜਵਾਨ ਦਾ ਕਤਲ ਕੀਤਾ ਸੀ। ਪੁਲਿਸ ਨੇ ਹੁਣ ਉਸ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਹੈ।
ਇਹ ਵੀ ਪੜ੍ਹੋ : ਕਸਬਾ ਫਤਿਆਬਾਦ : ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਅਣਪਛਾਤੇ ਵਾਹਨ ਨੇ ਮਾ/ਰੀ ਟੱ/ਕਰ, ਇੱਕ ਦੀ ਮੌ/ਤ, ਦੂਜਾ ਜ਼ਖਮੀ 
ਦੱਸ ਦੇਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਬੀਤੇ ਦਿਨੀਂ 72 ਘੰਟੇ ਦਾ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਵਿਚ 2 ਹਜ਼ਾਰ ਪੁਲਿਸ ਟੀਮਾਂ ਮੈਦਾਨ ਵਿਚ ਉਤਾਰੀਆਂ ਗਈਆਂ। ਪਹਿਲੇ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ 1314 ਸਹਿਯੋਗੀਆਂ ਤੇ ਸਾਥੀਆਂ ਨੂੰ ਹਿਰਾਸਤ ਵਿਚ ਲਿਆ। ਸਾਰਿਆਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲਿਸ ਮੋਹਾਲੀ, ਬਠਿੰਡਾ, ਜਲੰਧਰ, ਅੰਮ੍ਰਿਤਸਰ, ਤਰਨਤਾਰਨ, ਮੋਗਾ ਸਣੇ ਸਾਰੇ ਜ਼ਿਲ੍ਹਿਆਂ ਵਿਚ ਐਕਟਿਵ ਹੈ। ਕੋਸ਼ਿਸ਼ ਇਹੀ ਹੈ ਕਿ ਇਸ ਆਪ੍ਰੇਸ਼ਨ ਨਾਲ ਗੈਂਗਸਟਰਾਂ ‘ਤੇ ਨਕੇਲ ਕੱਸੀ ਜਾਵੇ। ਇਸ ਆਪ੍ਰੇਸ਼ਨ ਤਹਿਤ ਪੂਰੇ ਸੂਬੇ ਵਿਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਤੇ ਉਨ੍ਹਾਂ ਦੀਆਂ ਕੰਮਾਂ ਵਿਚ ਸ਼ਾਮਲ ਪਰਿਵਾਰਾਂ ਦੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬਦਮਾਸ਼ਾਂ ਬਾਰੇ ਸੂਚਨਾ ਦੇਣ ਲਈ ਹੈਲਪਲਾਈਨ ਨੰਬਰ 93946-93946 ਵੀ ਜਾਰੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























