ਹੁਸ਼ਿਆਰਪੁਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪੁਲਿਸ ਵੱਲੋਂ ਇਕ ਵਿਅਕਤੀ ਦੀ ਮ੍ਰਿਤਕ ਦੇਹ ਖੇਤਾਂ ਦੀ ਮਿੱਟੀ ਵਿਚੋਂ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੂੰ ਉਸ ਦੇ ਸਾਥੀਆਂ ਨੇ ਮਾਰ ਕੇ ਮਿੱਟੀ ਵਿਚ ਦੱਬ ਦਿੱਤਾ।
ਮ੍ਰਿਤਕ ਦੀ ਧੀ ਨੇ ਖੁਲਾਸਾ ਕੀਤਾ ਕਿ ਉਸ ਦਾ ਪਿਤਾ ਲੱਕੜ ਕੱਟਣ ਦਾ ਕੰਮ ਕਰਦਾ ਸੀ ਤੇ ਉਹ ਆਪਣੇ ਚਾਰ ਸਾਥੀਆਂ ਨਾਲ ਲੱਕੜੀਆਂ ਕੱਟਣ ਲਈ ਗਿਆ ਸੀ। ਕਾਫੀ ਦਿਨਾਂ ਤੋਂ ਲਾਪਤਾ ਸੀ ਤੇ ਕਈ ਦਿਨਾਂ ਤੋਂ ਪਰਿਵਾਰ ਉਸਦੀ ਭਾਲ ਕਰ ਰਿਹਾ ਸੀ। ਸ਼ਖਸ ਬੀਤੀ 21 ਫਰਵਰੀ ਤੋਂ ਲਾਪਤਾ ਸੀ।
ਇਹ ਵੀ ਪੜ੍ਹੋ : ‘ਵਿਧਾਇਕਾਂ’ ਵਾਲੇ ਬਿਆਨ ‘ਤੇ ਗਰਮਾਈ ਸਿਆਸਤ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਬਾਜਵਾ ਨੂੰ ਦਿੱਤਾ ਖੁੱਲ੍ਹਾ ਚੈਲੰਜ
ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ। ਪੁਲਿਸ ਮੌਕੇ ਉਤੇ ਪਹੁੰਚ ਗਈ ਹੈ। ਪੁਲਿਸ ਨੇ ਖੇਤਾਂ ਦੀ ਮਿੱਟੀ ‘ਚ ਦੱਬੀ ਦੇਹ ਨੂੰ ਬਾਹਰ ਕੱਢਿਆ ਹੈ। ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟਮਾਰਟਮ ਲਈ ਮ੍ਰਿਤਕ ਦੇਹ ਨੂੰ ਭੇਜੀ ਗਈ ਹੈ। ਦੋਸ਼ੀਆਂ ਨੂੰ ਜਲਦ ਹੀ ਫੜ ਲਿਆ ਜਾਵੇਗਾ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਤੇ ਪੂਰੇ ਪਿੰਡ ਵਿਚ ਗਮਗੀਨ ਮਾਹੌਲ ਹੈ।
ਵੀਡੀਓ ਲਈ ਕਲਿੱਕ ਕਰੋ -:
