ਚਾਰ ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਬਠਿੰਡਾ ਦਿਹਾਤ ਵਿਧਾਇਕ ਅਮਿਤ ਰਤਨ ਨੂੰ ਅਦਾਲਤ ਨੇ ਵੀਰਵਾਰ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਅਣਿਤ ਰਤਨ ਨੂੰ 22 ਫਰਵਰੀ ਦੀ ਰਾਤ ਕਰਨਾਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸੇ ਦਿਨ ਤੋਂ ਉਹ ਵਿਜੀਲੈਂਸ ਦੇ ਕੋਲ ਰਿਮਾਂਡ ‘ਤੇ ਚੱਲ ਰਹੇ ਸਨ। ਇਸ ਮੌਕੇ ‘ਆਪ’ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ।
ਵਿਜੀਲੈਂਸ ਦੇ ਡੀ.ਐੱਸ.ਪੀ. ਕੁਲਵੰਤ ਸਿੰਘ ਨੇ ਦੱਸਿਆ ਕਿ ਰਿਮਾਂਡ ਦੌਰਾਨ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਹੀ ਕਾਰਨ ਹੈ ਕਿ ਵਿਜੀਲੈਂਸ ਨੇ ‘ਆਪ’ ਵਿਧਾਇਕ ਦਾ ਰਿਮਾਂਡ ਨਹੀਂ ਮੰਗਿਆ। ਵਿਧਾਇਕ ਅਮਿਤ ਰਤਨ ਦੇ ਵਕੀਲ ਹਰਪਿੰਦਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਵਿਜੀਲੈਂਸ ‘ਆਪ’ ਵਿਧਾਇਕ ਤੋਂ ਕੁਝ ਬਰਾਮਦ ਨਹੀਂ ਮਿਲਿਆ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਵਿਧਾਇਕ ਨੇ 2017 ਵਿੱਚ ਚੋਣ ਲੜੀ ਸੀ, ਉਦੋਂ ਉਨ੍ਹਾਂ ਨੇ ਚੋਣ ਕਮਿਸ਼ ਦੇ ਨਿਰਦੇਸ਼ ਮੁਤਾਬਕ ਅਤੇ 2022 ਦੌਰਾਨ ਵੀ ਆਪਣੀ ਜਾਇਦਾਦ ਦਾ ਬਿਓਰਾ ਦਿੱਤਾ ਸੀ। ਬਿਓਰੇ ਮੁਤਾਬਕ ਵਿਧਾਇਕ ਨੇ ਕੋਈ ਨਵੀਂ ਜਾਇਦਾਦ ਨਹੀਂ ਬਣਾਈ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਨੇ ਵਿਧਾਇਕ ਦੇ ਚੰਡੀਗੜ੍ਹ ਤੇ ਪਟਿਆਲਾ ਸਥਿਤ ਘਰ ਤੋਂ ਜੋ ਦਸਤਾਵੇਜ਼ ਲਏ ਸਨ, ਉਨ੍ਹਾਂ ਦੀ ਜਾਂਚ ਦੌਰਾਨ ਵੀ ਵਿਜੀਲੈਂਸ ਨੂੰ ਕੁਝ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ : ਕੇਂਦਰ ਦਾ ਪੰਜਾਬ ਨੂੰ ਇੱਕ ਹੋਰ ਝਟਕਾ! ਪੇਂਡੂ ਵਿਕਾਸ ਫੰਡ ਰੋਕਿਆ, ਡਿਫਾਲਟਰ ਹੋਇਆ ਮੰਡੀ ਬੋਰਡ
ਅਮਿਤ ਰਤਨ ਨੂੰ ਬਠਿੰਡਾ ਦੀ ਬਜਾਏ ਪਟਿਆਲਾ ਜੇਲ੍ਹ ਭੇਜੇ ਜਾਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਇਹ ਅਪੀਲ ਉਨ੍ਹਾਂ ਨੇ ਇਸ ਲਈ ਕੀਤੀ ਸੀ ਕਿਉਂਕਿ ਬਠਿੰਡਾ ਜੇਲ੍ਹ ‘ਚ ਏ-ਸ਼੍ਰੇਮਣੀ ਦੇ ਗੈਂਗਸਟਰ ਹਨ, ਜਿਥੇ ਵਿਧਾਇਕ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਕਤ ਮਾਮਲੇ ‘ਚ ਵਿਧਾਇਕ ਦੇ ਕਰੀਬੀ ਰਿਸ਼ਮ ਗਰਗ ਨੂੰ 16 ਫਰਵਰੀ ਨੂੰ ਸਰਕਿਟ ਹਾਊਸ ਬਠਿੰਡਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜੋ ਹੁਣ 10 ਮਾਰਚ ਤੱਕ ਨਿਆਇਕ ਹਿਰਾਸਤ ਵਿੱਚ ਹੈ। ਦੂਜੇ ਪਾਸੇ ਵਿਜੀਲੈਂਸ ਦੇ ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਵਿਧਾਇਕ ਦੇ ਚੰਡੀਗੜ੍ਹ ਅਤੇ ਪਟਿਆਲਾ ਘਰੋਂ ਮਿਲੇ ਕਾਗਜ਼ਾਤ ਦੀ ਜਾਂਚ ਚੱਲ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: