ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਇਸ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਦਾ ਆਮ ਆਦਮੀ ਵਾਲਾ ਚਿਹਰਾ ਸਾਹਮਣੇ ਆਇਆ।
ਦਰਅਸਲ 16ਵੀਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਲਈ ਨਾਭਾ ਤੋਂ ਪਹਲੀ ਵਾਰ ਆਮ ਆਦਮੀ ਪਾਰਟੀ ਦੇ ਚੁਣੇ ਗਏ ਵਿਧਾਇਕ ਗੁਰਦੇਵ ਸਿੰਘ ਮਾਨ ਆਪਣੀ ਸਾਈਕਲ ‘ਤੇ ਉਥੇ ਪਹੁੰਚੇ। ਵਿਧਾਨ ਸਭਾ ਦੇ ਬਾਹਰ ਪਹੁੰਚਦਿਆਂ ਉਨ੍ਹਾਂ ਜਿੱਤ ਦਾ ਨਿਸ਼ਾਨ ਬਣਾਇਆ।
ਵਿਧਾਇਕ ਗੁਰਦੇਵ ਸਿੰਘ ਮਾਨ ਪਹਿਲਾਂ ਇਹ ਐਲਾਨ ਕਰ ਚੁੱਕੇ ਹਨ ਕਿ ਵਿਧਾਇਕ ਵਜੋਂ ਮਿਲਣ ਵਾਲੀ ਤਨਖਾਹ ਵਿੱਚੋਂ ਸਿਰਫ਼ ਇੱਕ ਰੁਪਇਆ ਹੀ ਲੈਣਗੇ । ਇਸ ਤੋਂ ਇਲਾਵਾ ਉਨ੍ਹਾਂ ਨੇ ਸੁਰੱਖਿਆ ਅਮਲਾ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਸ ਸਬੰਧੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਭ੍ਰਿਸ਼ਟਾਚਾਰ ਖਿਲਾਫ਼ ਲੜਾਈ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਚੋਣ ਪ੍ਰਚਾਰ ਵੀ ਸਾਈਕਲ ’ਤੇ ਹੀ ਕੀਤਾ ਸੀ ਤੇ ਹੁਣ ਵੀ ਉਹ ਸਾਈਕਲ ’ਤੇ ਹੀ ਗੇੜੀ ਲਾ ਕੇ ਨਾਭਾ ਵਿੱਚ ਹੋਣ ਵਾਲੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣਗੇ । ਦੱਸ ਦੇਈਏ ਕਿ ਗੁਰਦੇਵ ਸਿੰਘ ਮਾਨ ਨੇ 52,371 ਵੋਟਾਂ ਦੇ ਵੱਡੇ ਫ਼ਰਕ ਨਾਲ ਚੋਣਾਂ ਵਿੱਚ ਨਾਭਾ ਹਲਕੇ ਤੋਂ ਜਿੱਤ ਹਾਸਿਲ ਕੀਤੀ ਹੈ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਕਾਂਗਰਸ ਦੇ ਵੱਡੇ ਥੰਮ੍ਹਾਂ ‘ਚੋਂ ਇੱਕ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਮਾਤ ਦੇਣ ਵਾਲੀ ਸੰਗਰੂਰ ਤੋਂ ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਆਪਣੀ ਚੋਣ ਮੁਹਿੰਮ ਸਕੂਟੀ ‘ਤੇ ਹੀ ਚਲਾਈ ਤੇ ਭਵਿੱਖ ਵਿਚ ਵੀ ਉਹ ਇਸੇ ਸਕੂਟੀ ਨੂੰ ਤਰਜੀਹ ਦਿੰਦਿਆਂ ਬਿਨਾਂ ਕਿਸੇ ਸੁਰੱਖਿਆ ਅਮਲੇ ਦੇ ਪਹਿਲਾਂ ਵਾਂਗ ਹੀ ਸਕੂਟੀ ‘ਤੇ ਹਲਕੇ ਦਾ ਦੌਰਾ ਕਰਨ ਦਾ ਐਲਾਨ ਕੀਤਾ।