ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਰਕਾਰੀ ਗੱਡੀ ਜਾਂ ਸਕਿਓਰਿਟੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਗਿੱਲ ਇਨ੍ਹੀਂ ਦਿਨੀਂ ਆਪਣੀ ਵੈਗਨ ਆਰ ਕਾਰ ਵਿੱਚ ਬਿਨਾਂ ਕਿਸੇ ਸੁਰੱਖਿਆ ਦੇ ਘੁੰਮਦੇ ਨਜ਼ਰ ਆ ਰਹੇ ਹਨ।
ਹਰੇਕ ਵਿਧਾਇਕ ਨੂੰ ਸਰਕਾਰ ਵੱਲੋਂ ਇੱਕ ਗੱਡੀ ਤੇ ਸਕਿਓਰਿਟੀ ਅਲਾਟ ਕੀਤੀ ਜਾਂਦੀ ਹੈ ਪਰ ਜਗਰੂਪ ਸਿੰਘ ਗਿੱਲ ਨਵੀਂ ਸਰਕਾਰ ਦੇ ਉਨ੍ਹਾਂ ਕੁਝ ਨੇਤਾਵਾਂ ਵਿੱਚੋਂ ਇੱਕ ਹਨ ਜਿਨ੍ਹਾਂ ਨੇ ਸਰਕਾਰੀ ਗੱਡੀ ਤੇ ਸਕਿਓਰਿਟੀ ਲੈਣ ਤੋਂ ਮਨ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਸਰਕਾਰੀ ਗੱਡੀ ਤੇ ਸਕਿਓਰਿਟੀ ਲਈ ਫੋਨ ਆਇਆ ਸੀ, ਪਰ ਉਸ ਤੋਂ ਇਨਕਾਰ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਗਿੱਲ ਨੇ ਕਿਹਾ ਕਿ ਮੈਂ ਵੀਆਈਪੀ ਕਲਚਰ ਦੇ ਖਿਲਾਫ ਹਾਂ। ਮੈਂ ਇੱਕ ਪੱਤਰ ਲਿਖ ਕੇ ਸੁਰੱਖਿਆ ਨਾ ਦੇਣ ਦੀ ਬੇਨਤੀ ਕੀਤੀ ਸੀ ਪਰ ਸਥਾਨਕ ਪੁਲਿਸ ਨੇ ਕੁਝ ਸੁਰੱਖਿਆ ਕਰਮਚਾਰੀ ਭੇਜੇ। ਮੈਂ ਉਨ੍ਹਾਂ ਨੂੰ ਨਾਲ ਨਹੀਂ ਲੈ ਕੇ ਜਾਂਦਾ। ਮੈਂ ਫਿਰ ਉਨ੍ਹਾਂ ਨੂੰ ਸੁਰੱਖਿਆ ਕਰਮਚਾਰੀਆਂ ਨੂੰ ਵਾਪਸ ਲੈਣ ਲਈ ਕਹਾਂਗਾ। ਮੈਂ ਇੱਕ ਆਮ ਆਦਮੀ ਹਾਂ ਅਤੇ ਮੈਨੂੰ ਸੁਰੱਖਿਆ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਸਰਕਾਰੀ ਗੱਡੀ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਗਿੱਲ ਦਾ ਕਹਿਣਾ ਹੈ ਕਿ ਉਸ ਕੋਲ ਦੋ ਕਾਰਾਂ ਹਨ ਅਤੇ ਉਨ੍ਹਾਂ ਨੂੰ ਸਰਕਾਰੀ ਵਾਹਨ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ : ਗ੍ਰੀਸ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਆਮ ਆਦਮੀ ਪਾਰਟੀ ਦੀ ਚੋਣ ਕੀਤੀ ਹੈ ਤੇ ਸੂਬਾ ਸਰਕਾਰ ਦੇ ਵਿਧਾਇਕਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਖਜ਼ਾਨੇ ‘ਤੇ ਵਿੱਤੀ ਬੋਝ ਘੱਟ ਪਵੇ ਤਾਂ ਜੋ ਉਹੀ ਪੈਸਾ ਲੋਕਾਂ ਦੇ ਵਿਕਾਸ ਉਤੇ ਖਰਚ ਕੀਤਾ ਜਾ ਸਕੇ ਤੇ ਪੰਜਾਬ ਖੁਸ਼ਹਾਲੀ ਵੱਲ ਅੱਗੇ ਵਧ ਸਕੇ।