ਬੀਤੇ ਦਿਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੱਕ ਨਰਿਆਲ ਦੇ ਵਿੱਚ ਇੱਕ ਕਿਸਾਨ ਵੱਲੋਂ ਆਪਣੇ ਖੇਤਾਂ ਵਿੱਚ ਲੱਗੇ ਟਰਾਂਸਫਾਰਮਰ ਦੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪਰਿਵਾਰ ਵੱਲੋਂ ਕਿਸਾਨ ਦੀ ਮੌਤ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
ਪਰਿਵਾਰ ਨੇ ਦੋਸ਼ ਲਾਏ ਕਿ ਕਿ ਸਾਢੇ ਚਾਰ ਸਾਲ ਪਹਿਲਾਂ ਕਾਂਗਰਸ ਸਰਕਾਰ ਸੂਬੇ ਦੇ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਕਿਸੇ ਵੀ ਬੈਂਕ ਦਾ ਕਰਜ਼ਾ ਹੋਵੇ, ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਪਰ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਸਰਕਾਰੀ ਨੁਮਾਇੰਦੇ ਵੱਲੋਂ ਉਨ੍ਹਾਂ ਤੱਕ ਪਹੁੰਚ ਨਹੀਂ ਕੀਤੀ ਗਈ। ਚਾਰ ਲੱਖ ਦਾ ਕਰਜ਼ਾ ਹੋਣ ਕਾਰਨ ਬੈਂਕ ਦੇ ਅਧਿਕਾਰੀ ਉਨ੍ਹਾਂ ਦੇ ਘਰ ਗੇੜੇ ਮਾਰਨ ਅਤੇ ਪਰਿਵਾਰ ਨੂੰ ਤੰਗ ਪਰੇਸ਼ਾਨ ਕਰਨ ਲੱਗੇ।
ਜਿਸ ਕਰਕੇ ਹਰਮੇਸ਼ ਲਾਲ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗਾ। ਬੀਤੇ ਦਿਨ ਰਮੇਸ਼ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਅੱਜ ਹਰਮੇਸ਼ ਲਾਲ ਦੇ ਘਰ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਤੇ ਜੈ ਕਿਸ਼ਨ ਸਿੰਘ ਰੋੜੀ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਇੱਕ ਵੀ ਪੂਰਾ ਨਾ ਹੋਣ ਕਾਰਨ ਅੱਜ ਹਰਮੇਸ਼ ਜਿਹੇ ਮਿਹਨਤੀ ਕਿਸਾਨ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ।
ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਅਧਿਕਾਰੀਆਂ ਨਾਲ ਗੱਲ ਕੀਤੀ ਹੈ। ਰਮੇਸ਼ ਦੇ ਦੋਨੋਂ ਛੋਟੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਸਰਕਾਰ ਚੁੱਕੇਗੀ ਅਤੇ ਹਰਮੇਸ਼ ਦੀ ਪਤਨੀ ਨੂੰ ਸਰਕਾਰ ਵੱਲੋਂ ਪੈਨਸ਼ਨ ਲਗਾਉਣ ਦੀ ਵੀ ਸਰਕਾਰ ਤੋਂ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਭਾਰਤੀ ਨਾਗਰਿਕਤਾ ਹਾਸਲ ਕਰਨ ਲਈ ਸਿੱਖ ਸ਼ਰਨਾਰਥੀਆਂ ‘ਚ ਉਤਸ਼ਾਹ, ਸਰਕਾਰ ਦਾ ਤਹਿ ਦਿਲੋਂ ਕੀਤਾ ਧੰਨਵਾਦ
ਇਸ ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਜੁਆਇੰਟ ਸੈਕਟਰੀ ਹਰਮਿੰਦਰ ਸਿੰਘ ਬਖਸ਼ੀ ਦਿਹਾਤੀ ਪ੍ਰਧਾਨ ਮੋਹਨ ਲਾਲ ਅਤੇ ਚੱਬੇਵਾਲ ਤੋਂ ਹਰਮਿੰਦਰ ਸਿੰਘ ਸੰਧੂ ਅਤੇ ਹੋਰ ਵੀ ਆਮ ਆਦਮੀ ਪਾਰਟੀ ਦੇ ਵਰਕਰ ਜੈਕਿਸ਼ਨ ਸਿੰਘ ਰੋੜੀ ਨਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।