ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੂੰ ਉਸ ਵੇਲੇ ਵੱਡਾ ਸਦਮਾ ਪਹੁੰਚਿਆ ਜਦੋਂ ਅਮਰੀਕਾ ਵਿੱਚ ਰਹਿੰਦੀ ਉਨ੍ਹਾਂ ਦੀ ਭਾਣਜੀ ਗੁਰਜੋਤ ਕੌਰ ਪੁੱਤਰੀ ਬਲਵੀਰ ਸਿੰਘ ਦੀ ਅਚਾਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਦੀ ਖਬਰ ਮਿਲਦਿਆਂ ਇਲਾਕੇ ਚ ਸੋਗ ਦੀ ਲਹਿਰ ਫੈਲ ਗਈ ਤੇ ਵਿਧਾਇਕ ਘਰ ਅਫਸੋਸ ਕਰਨ ਵਾਲੇ ਵੱਡੀ ਗਿਣਤੀ ਵਿੱਚ ਪਹੁੰਚਣੇ ਸ਼ੁਰੂ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਵਿਧਾਇਕ ਦੀ ਭੈਣ ਰਮਨਦੀਪ ਕੌਰ ਆਪਣੇ ਪਤੀ ਬਲਵੀਰ ਸਿੰਘ ਤੇ ਦੋ ਬੱਚਿਆਂ ਸਣੇ ਅਮਰੀਕਾ ਦੇ ਸਟੌਕਟਨ ਕੈਲੇਫੋਰਨੀਆ ਵਿੱਚ ਪਿਛਲੇ ਲੰਮੇ ਅਰਸੇ ਤੋਂ ਰਹਿੰਦੀ ਸੀ। ਬੀਤੇ ਦਿਨ ਸਵੇਰੇ ਗੁਰਜੋਤ ਕੌਰ ਆਪਣੀ ਕਾਰ ਤੇ ਡਰਾਈਵ ਕਰਦੇ ਹੋਏ ਜਾ ਰਹੀ ਸੀ ਕਿ ਅਚਾਨਕ ਅੱਗੇ ਤੋਂ ਆ ਰਹੀ ਕਾਰ ਨਾਲ ਆਹਮੋ-ਸਾਹਮਣੀ ਟੱਕਰ ਹੋ ਗਈ, ਜਿਸ ਕਾਰਨ ਗੁਰਜੋਤ ਕੌਰ ਦੀ ਮੌਕੇ ਤੇ ਮੌਤ ਹੋ ਗਈ।
ਇਹ ਵੀ ਪੜ੍ਹੋ : ਅੱਤਵਾਦੀਆਂ ਖਿਲਾਫ਼ ਐਕਸ਼ਨ ‘ਤੇ ਮੋਦੀ ਸਰਕਾਰ ਦੇ ਕੰਮ ਤੋਂ ਖੁਸ਼ ਅਮਰੀਕਾ, ਰਿਪੋਰਟ ‘ਚ ਖੂਬ ਕੀਤੀ ਤਾਰੀਫ਼
ਗੁਰਜੋਤ ਕੌਰ ਸਿਰਫ਼ 22 ਸਾਲ ਦੀ ਸੀ ਤੇ ਅਜੇ ਕੁਆਰੀ ਸੀ। ਇਸ ਮੌਕੇ ਵੱਡੀ ਗਿਣਤੀ ਵਿਚ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ , ਸਿਆਸੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਵਿਧਾਇਕ ਜਸਵੀਰ ਸਿੰਘ ਰਾਜਾ ਘਰ ਅਫਸੋਸ ਕਰਨ ਲਈ ਪਹੁੰਚ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: