ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ‘ਚ ਹੜ੍ਹ ਨਾਲ ਹੋਏ ਨੁਕਸਾਨ ਤੋਂ ਬਾਅਦ ਸਥਿਤੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਸੀ.ਐੱਮ. ਰਾਹਤ ਫੰਡ ਵਿੱਚ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਆਪਣੇ ਇੱਕ ਮਹੀਨੇ ਦੀ ਤਨਖਾਹ ਦਿੰਦੇ ਹੋਏ ਬਾਕੀ ਮੰਤਰੀਆਂ ਤੇ ਵਿਧਾਇਕਾਂ ਨੂੰ ਵੀ ਅਪੀਲ ਕੀਤੀ ਸੀ। ਇਸ ਮਗਰੋਂ ਸ਼ਨੀਵਾਰ ਨੂੰ ਵਿਧਾਇਕ ਤੇ ਆਪ ਪੰਜਾਬ ਦੇ ਉਪ ਪ੍ਰਧਾਨ ਤਰੁਣਪ੍ਰੀਤ ਸਿੰਘ ਸੌਂਧ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ ਕੀਤਾ।
ਸੌਂਧ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਿਸ ਤਰ੍ਹਾਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਜ਼ਮੀਨੀ ਪੱਧਰ ‘ਤੇ ਜਾ ਕੇ ਲੋਕਾਂ ਦੀ ਮਦਦ ਕਰ ਰਹੇ ਹਨ, ਉਨ੍ਹਾੰ ਤੋਂ ਸਾਰਿਆਂ ਨੂੰ ਪ੍ਰੇਰਨਾ ਲੈਣ ਦੀ ਲੋੜ ਹੈ। ਆਰਥਿਕ ਤੌਰ ‘ਤੇ ਸੂਬੇ ਨੂੰ ਬਹੁਤ ਨੁਕਸਾਨ ਹੋਇਆ ਹੈ। ਹਰ ਕੋਈ ਮਿਲ ਕੇ ਇਸ ਦੀ ਪੂਰਤੀ ਕਰ ਸਕਦਾ ਹੈ। ਉਨ੍ਹਾਂ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਦਾ ਇੱਕ ਛੋਟਾ ਜਿਹਾ ਉਪਰਾਲਾ ਹੈ। ਹੋਰ ਕਿਸੇ ਵੀ ਕਿਸਮ ਦੀ ਸਹਾਇਤਾ ਦੀ ਲੋੜ ਹੋਵੇਗੀ ਅਤੇ ਪਾਰਟੀ ਜਾਂ ਸਰਕਾਰੀ ਪੱਧਰ ‘ਤੇ ਲਿਆ ਗਿਆ ਫੈਸਲਾ ਵੀ ਜਾਇਜ਼ ਹੋਵੇਗਾ।
ਇਹ ਵੀ ਪੜ੍ਹੋ : ਸੁਰਿੰਦਰ ਛਿੰਦਾ ਦੀ ਤਬੀਅਤ ਨੂੰ ਲੈ ਕੇ ਆਇਆ ਅਪਡੇਟ, ਹਾਲਤ ਨਾਜ਼ੁਕ, ਹਸਪਤਾਲ ਬਦਲਿਆ
ਵਿਧਾਇਕ ਸੌਂਧ ਨੇ ਹੜ੍ਹਾਂ ਦੌਰਾਨ ਆਪਣੇ ਪ੍ਰਭਾਵਿਤ ਇਲਾਕਿਆਂ ਵਿੱਚ ਟਰੈਕਟਰ ਨਾਲ ਬਚਾਅ ਕਾਰਜ ਕੀਤਾ ਸੀ। ਵਿਧਾਇਕ ਖੁਦ ਟਰੈਕਟਰ ਲੈ ਕੇ ਖ਼ਤਰੇ ਵਾਲੀ ਥਾਂ ਪਹੁੰਚ ਗਏ ਸਨ। ਪਾਣੀ ‘ਚ ਫਸੇ ਲੋਕਾਂ ਨੂੰ ਖਾਣ-ਪੀਣ ਦੀ ਮਦਦ ਕਰਨ ਦੇ ਨਾਲ-ਨਾਲ ਸੁਰੱਖਿਅਤ ਥਾਂ ‘ਤੇ ਪਹੁੰਚਾਇਆ ਗਿਆ। ਇੰਨਾ ਹੀ ਨਹੀਂ ਖੰਨਾ ਦੀ ਲਾਈਫਲਾਈਨ ਗੈਬ ਦੀ ਪੁਲੀ ਨੂੰ ਖੋਲ੍ਹ ਕੇ ਕਈ ਅੜਚਨਾਂ ਦੇ ਬਾਵਜੂਦ ਪਾਣੀ ਦੀ ਨਿਕਾਸੀ ਸ਼ੁਰੂ ਕਰ ਦਿੱਤੀ ਗਈ। ਇਸ ਕਾਰਨ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਨੂੰ ਡੁੱਬਣ ਤੋਂ ਬਚਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -: