ਜਲੰਧਰ ਜ਼ਿਲ੍ਹੇ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਤੋਂ ਬਾਅਦ ਮੌਜੂਦਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਭਰਿਆ ਫੋਨ ਆਇਆ। ਫੋਨ ਕਰਨ ਵਾਲੇ ਨੇ ਖੁਦ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਦੱਸਿਆ। ਉਸ ਨੇ ਸਾਬਕਾ ਵਿਧਾਇਕ ਨੂੰ ਵੀ ਫੋਨ ਕਰਨ ਦਾ ਜ਼ਿਕਰ ਕੀਤਾ। ਇਸ ਮਗਰੋਂ ਵਿਧਾਇਕ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਵਿਧਾਇਕ ਨੂੰ ਧਮਕੀ ਭਰਿਆ ਫੋਨ ਮਿਲਣ ਤੋਂ ਬਾਅਦ ਪੁਲਿਸ ਵਿਭਾਗ ਹਰਕਤ ਵਿੱਚ ਆ ਗਿਆ ਹੈ। ਪੁਲਿਸ ਨੇ ਵਿਧਾਇਕ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਧਾਇਕ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਭਾਵੇਂ ਇਸ ਮਾਮਲੇ ਸਬੰਧੀ ਹੇਠਲੇ ਪੱਧਰ ਦੇ ਅਧਿਕਾਰੀਆਂ ਨੇ ਚੁੱਪੀ ਧਾਰੀ ਹੋਈ ਹੈ ਪਰ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਕਿਹਾ ਕਿ ਡੀਸੀਪੀ ਜਸਕਿਰਨ ਜੀਤ ਸਿੰਘ ਤੇਜਾ ਜਾਂਚ ਕਰ ਰਹੇ ਹਨ।
ਵਿਧਾਇਕ ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਜਿਸ ਵਿਅਕਤੀ ਨੇ ਉਨ੍ਹਾਂ ਨੂੰ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ, ਉਸ ਨੇ ਫਿਰੌਤੀ ਨਹੀਂ ਮੰਗੀ। ਉਸਨੇ ਕੁਝ ਰਾਜਨੀਤਿਕ ਨੇਤਾਵਾਂ ਦੇ ਨਾਮ ਲੈ ਕੇ ਧਮਕੀਆਂ ਦਿੱਤੀਆਂ. ਹਾਲਾਂਕਿ ਸ਼ੀਤਲ ਅੰਗੁਰਾਲ ਨੇ ਇਸ ਬਾਰੇ ਕੁਝ ਨਹੀਂ ਦੱਸਿਆ, ਸਿਰਫ ਇੰਨਾ ਕਿਹਾ ਕਿ ਉਸ ਨੂੰ ਧਮਕੀਆਂ ਮਿਲੀਆਂ ਹਨ। ਉਨ੍ਹਾਂ ਨੇ ਸ਼ੱਕ ਕੀਤਾ ਕਿ ਇਹ ਕੰਮ ਉਨ੍ਹਾਂ ਦੇ ਸਿਆਸੀ ਦੁਸ਼ਮਣਾਂ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਜੇਲ੍ਹ ਤੋਂ ਵੱਧ ਅਫ਼ਸਰਾਂ ਦੇ ਕੁਆਰਟਰਾਂ ‘ਚ ਰਹਿੰਦਾ ਸੀ ਅੰਸਾਰੀ! VIP ਟ੍ਰੀਟਮੈਂਟ ਦੇ ਮਿਲੇ ਸਬੂਤ, ਐਕਸ਼ਨ ਦੀ ਤਿਆਰੀ
ਇਸ ਦੇ ਨਾਲ ਹੀ ਪੁਲਿਸ ਨੇ ਵਿਧਾਇਕ ਨੂੰ ਧਮਕੀਆਂ ਮਿਲਣ ਦੇ ਮਾਮਲੇ ਨੂੰ ਵੀ ਗੰਭੀਰਤਾ ਨਾਲ ਲਿਆ ਹੈ। ਜਿਸ ਨੰਬਰ ਤੋਂ ਸ਼ੀਤਲ ਅੰਗੁਰਾਲ ਨੂੰ ਕਾਲ ਆਈ ਸੀ, ਉਹ ਸਾਈਬਰ ਸੈੱਲ ਨੂੰ ਸੌਂਪ ਦਿੱਤਾ ਗਿਆ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਜਿਸ ਨੰਬਰ ਤੋਂ ਕਾਲ ਆਈ ਹੈ, ਉਹ ਵਿਦੇਸ਼ ਤੋਂ ਡਾਇਲ ਕੀਤਾ ਗਿਆ ਸੀ ਜਾਂ ਸ਼ਹਿਰ ਦੇ ਕਿਸੇ ਵਿਅਕਤੀ ਨੇ ਪ੍ਰੈਂਕ ਖੇਡਿਆ ਹੈ। ਪੁਲਿਸ ਇਸ ਗੱਲ ਦਾ ਵੀ ਪਤਾ ਲਗਾ ਰਹੀ ਹੈ ਕਿ ਜਿਸ ਨੰਬਰ ਤੋਂ ਵਿਧਾਇਕ ਨੂੰ ਕਾਲ ਆਈ ਸੀ, ਉਸ ਨੰਬਰ ਤੋਂ ਪੰਜਾਬ ਵਿੱਚ ਹੋਰ ਲੋਕਾਂ ਨੂੰ ਧਮਕੀਆਂ ਤਾਂ ਨਹੀਂ ਮਿਲੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: