ਆਗਰਾ ਵਿੱਚ ਸੱਜੇ-ਪੱਖੀ ਵਰਕਰਾਂ ਨੇ ਸ਼ੁੱਕਰਵਾਰ ਨੂੰ ਇੱਕ ਹਿੰਦੂ ਔਰਤ ਨੂੰ ਅਗਵਾ ਕਰਨ ਦੇ ਦੋਸ਼ ਵਿੱਚ ਇੱਕ ਮੁਸਲਮਾਨ ਵਿਅਕਤੀ ਦੇ ਪਰਿਵਾਰ ਨਾਲ ਸਬੰਧਤ ਦੋ ਘਰਾਂ ਨੂੰ ਅੱਗ ਲਗਾ ਦਿੱਤੀ। ਵੈਸੇ ਇੱਕ ਵੀਡੀਓ ਕਲਿੱਪ ਵਿੱਚ ਸਬੰਧਤ ਔਰਤ ਨੇ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਉਸਦੇ ਨਾਲ ਗਈ ਸੀ। ਪੁਲੀਸ ਨੇ ਇਸ ਹਮਲੇ ਵਿੱਚ ਸ਼ਾਮਲ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਹਮਲਾ ‘ਧਰਮ ਜਾਗਰਣ ਤਾਲਮੇਲ ਸੰਘ’ ਨਾਮਕ ਸੰਗਠਨ ਦੇ ਮੈਂਬਰਾਂ ਨੇ ਕੀਤਾ ਹੈ।
ਇਸ ਘਟਨਾ ਦੇ ਸਬੰਧ ‘ਚ ਇਕ ਪੁਲਸ ਚੌਕੀ ਦੇ ਇੰਚਾਰਜ ਨੂੰ ਲਾਪਰਵਾਹੀ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਸਥਾਨਕ ਪੁਲਸ ਥਾਣਾ ਇੰਚਾਰਜ ਖਿਲਾਫ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਇੱਥੋਂ ਦੇ ਰੁੰਤਾ ਇਲਾਕੇ ਵਿੱਚ ਜਿਸ ਘਰ ਵਿੱਚ ਜਿੰਮ ਦਾ ਮਾਲਕ ਸਾਜਿਦ ਰਹਿੰਦਾ ਸੀ, ਉਸ ਘਰ ਨੂੰ ਭੀੜ ਨੇ ਅੱਗ ਲਾ ਦਿੱਤੀ ਸੀ। ਇਸ ਪਰਿਵਾਰ ਨਾਲ ਸਬੰਧਤ ਇੱਕ ਨੇੜਲੇ ਘਰ ਨੂੰ ਵੀ ਸਾੜ ਦਿੱਤਾ ਗਿਆ। ਭੀੜ ਔਰਤ ਨੂੰ ‘ਅਗਵਾ’ ਕਰਨ ਦੇ ਦੋਸ਼ ‘ਚ ਜਿਮ ਮਾਲਕ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੀ ਸੀ।
ਪੁਲਸ ਦਾ ਕਹਿਣਾ ਹੈ ਕਿ ਇਸ ਔਰਤ ਦੀ ਉਮਰ 22 ਸਾਲ ਹੈ ਪਰ ਅਜੇ ਸਕੂਲ ‘ਚ ਹੈ। ਰੰਕਟਾ ਬਾਜ਼ਾਰ ਵਿੱਚ ਵੀ ਦੁਕਾਨਾਂ ਬੰਦ ਰਹੀਆਂ ਅਤੇ ਵਪਾਰੀਆਂ ਨੇ ਵੀ ਸਾਜਿਦ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਜਿਮ ਮਾਲਕ ਦੇ ਘਰ ‘ਤੇ ਹੋਏ ਹਮਲੇ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਗਿਆਰਵੀਂ ਜਮਾਤ ‘ਚ ਪੜ੍ਹਦੀ ਔਰਤ ਸੋਮਵਾਰ ਨੂੰ ਲਾਪਤਾ ਹੋ ਗਈ ਸੀ। ਦੋ ਦਿਨ ਬਾਅਦ ਪੁਲਿਸ ਨੇ ਉਸ ਨੂੰ ਲੱਭ ਲਿਆ ਪਰ ਸਾਜਿਦ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”