ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਨੂੰ ਲੈ ਕੇ ਦੇਸ਼ ਦੇ ਕਈ ਹਿੱਸਿਆਂ ਵਿਚ ਮੌਕ ਡਰਿੱਲ ਕਰਵਾਈ ਜਾ ਰਹੀ ਹੈ। 7 ਮਈ ਨੂੰ ਦੇਸ਼ ਦੇ 244 ਜਿਲ੍ਹਿਆਂ ਵਿਚ ਮੌਕ ਡਰਿੱਲ ਕਰਵਾਈ ਜਾਵੇਗੀ ਤਾਂ ਜੋ ਜੰਗ ਵਰਗੇ ਹਾਲਾਤਾਂ ਵਿਚ ਨਜਿੱਠਣ ਵਾਸਤੇ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਕਲ ਹੋਣ ਜਾ ਰਹੀ ਮੌਕ ਡਰਿਲ ਨੂੰ ਲੈ ਕੇ ਸਾਈਰਨ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਸਾਰੇ ਸਾਇਰਨ ਵਰਕਿੰਗ ਵਿਚ ਹਨ ਜਾਂ ਨਹੀਂ। 
ਇਸੇ ਦਰਮਿਆਨ ਜੰਮੂ-ਕਸ਼ਮੀਰ ਦੇ ਇਕ ਸਕੂਲ ਵਿਚ ਮੌਕ ਡਰਿੱਲ ਕਰਵਾਈ ਜਾ ਰਹੀ ਹੈ ਜਿਥੇ ਵਿਦਿਆਰਥੀਆਂ ਨੂੰ ਮੌਕ ਡਰਿਲ ਦੌਰਾਨ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਰਿਹਰਸਲ ਕਰਵਾਈ ਜਾ ਰਹੀ ਹੈ। ਬੱਚੇ ਰੈਸਕਿਊ ਹੀਰੋ ਬਣੇ ਹੋਏ ਹਨ। ਬੱਚਿਆਂ ਨੂੰ ਰਿਹਰਸਲ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਦਾ ਪਾਣੀ ਵਿ.ਵਾਦ : BBMB ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ
ਦੱਸ ਦੇਈਏ ਕਿ ਗ੍ਰਹਿ ਮੰਤਰਾਲੇ ਨੇ ਪੂਰੇ ਦੇਸ਼ ਵਿਚ ਮੌਕ ਡਰਿੱਲ ਕਰਨ ਦਾ ਨਿਰਦੇਸ਼ ਦਿੱਤਾ ਹੈ ਤੇ ਇਸੇ ਤਹਿਤ ਵਿਦਿਆਰਥੀਆਂ ਨੂੰ ਇਹ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਵਿਦਿਆਰਥੀਆਂ ਨੂੰ ਹਮਲੇ ਦੌਰਾਨ ਖੁਦ ਨੂੰ ਬਚਾਉਣ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮੌਕ ਡਰਿੱਲ ਦੌਰਾਨ ਬਲੈਕ ਆਊਟ ਵੀ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























