ਫ਼ਰੀਦਕੋਟ ਦੀ ਮਾਡਰਨ ਜੇਲ੍ਹ ‘ਚੋਂ ਲਗਾਤਾਰ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ ਹੈ। ਅੱਜ ਫਿਰ ਜੇਲ੍ਹ ਦੀਆਂ ਵੱਖ ਵੱਖ ਬੈਰਕਾਂ ‘ਚ ਬੰਦ ਕੈਦੀਆਂ ਤੋਂ 32 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ 9 ਹਵਾਲਾਤੀਆ ਤੇ 7 ਕੈਦੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਦੱਸ ਦੇਈਏ ਕਿ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਤੋਂ ਮੋਬਾਈਲ ਫੋਨਾਂ ਦੀ ਖੇਪ ਬਰਾਮਦ ਹੋਈ ਹੈ। ਇਹ ਫੋਨ ਕੈਦੀਆਂ ਦੀਆਂ ਵੱਖ-ਵੱਖ ਬੈਰਕਾਂ ਤੋਂ ਬਰਾਮਦ ਹੋਏ ਹਨ। ਸਰਚ ਮੁਹਿੰਮ ਦੌਰਾਨ 32 ਮੋਬਾਈਲ, 3 ਚਾਰਜਰ, 2 ਹੈੱਡਫੋਨ, 1 ਸਮਾਰਟ ਘੜੀ ਦੀ ਬਰਾਮਦਗੀ ਹੋਈ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ 7 ਕੈਦੀਆਂ, 9 ਹਵਾਲਾਤੀਆਂ ਸਣੇ ਅਣਪਛਾਤਿਆਂ ਖਿਲਾਫ ਜੇਲ੍ਹ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।
ਗੌਰਤਲਬ ਹੈ ਕੇ ਜੇਲ੍ਹ ਮੰਤਰੀ ਹਰਜੋਤ ਬੈਂਸ ਵੱਲੋਂ ਫ਼ਰੀਦਕੋਟ ਦੀ ਮਾਡਰਨ ਜੇਲ੍ਹ ਦਾ ਦੌਰਾ ਕਰ ਬਿਆਨ ਦਿੱਤਾ ਗਿਆ ਸੀ ਕਿ ਜਲਦ ਪੰਜਾਬ ਦੀਆਂ ਜੇਲ੍ਹਾਂ ਨੂੰ ਮੋਬਾਇਲ ਮੁਕਤ ਕੀਤਾ ਜਾਵੇਗਾ। ਜਿਸ ਦੇ ਚਲਦੇ ਜੇਲ੍ਹ ਪ੍ਰਸ਼ਾਸ਼ਨ ਨੂੰ ਸਖ਼ਤੀ ਕਰਨ ਦੇ ਆਦੇਸ਼ ਦਿੱਤੇ ਸਨ, ਪਰ ਇਸ ਦੇ ਬਾਵਜੂਦ ਵੀ ਹਾਲਾਤ ਬਦਲਦੇ ਨਜ਼ਰ ਨਹੀ ਆ ਰਹੇ।
ਵੀਡੀਓ ਲਈ ਕਲਿੱਕ ਕਰੋ -: