ਜਾਪਾਨ ਦੇ ਹੀਰੋਸ਼ੀਮਾ ਸ਼ਹਿਰ ‘ਚ ਜੀ-7 ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹ ਵਿਸ਼ਵ ਨੇਤਾਵਾਂ ਵਿਚਕਾਰ ਮੋਦੀ ਨੂੰ ਮਿਲਣ ਲਈ ਉਨ੍ਹਾਂ ਦੀ ਸੀਟ ‘ਤੇ ਆਏ ਅਤੇ ਉਨ੍ਹਾਂ ਨੂੰ ਗਲੇ ਲਗਾਇਆ। ਦੋਵੇਂ ਨੇਤਾ ਥੋੜ੍ਹੀ ਦੇਰ ਬਾਅਦ ਕਵਾਡ ਦੇਸ਼ਾਂ ਦੀ ਬੈਠਕ ਵਿਚ ਸ਼ਾਮਲ ਹੋਣਗੇ। ਦੋਵਾਂ ਨੇਤਾਵਾਂ ਵਿਚਾਲੇ ਆਖਰੀ ਮੁਲਾਕਾਤ ਛੇ ਮਹੀਨੇ ਪਹਿਲਾਂ ਇੰਡੋਨੇਸ਼ੀਆ ਦੇ ਬਾਲੀ ‘ਚ ਜੀ-20 ਸੰਮੇਲਨ ਦੌਰਾਨ ਹੋਈ ਸੀ।
ਇਸ ਦੇ ਨਾਲ ਹੀ ਹਿੰਦ-ਪ੍ਰਸ਼ਾਂਤ ਵਿੱਚ ਚੀਨ ਦਾ ਮੁਕਾਬਲਾ ਕਰਨ ਲਈ ਬਣਾਈ ਗਈ ਕਵਾਡ ਦੇਸ਼ਾਂ ਦੀ ਮੀਟਿੰਗ ਵੀ ਹੀਰੋਸ਼ੀਮਾ ਸ਼ਹਿਰ ਵਿੱਚ ਹੋਵੇਗੀ। ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ‘ਚ ਹੋਣ ਵਾਲੀ ਬੈਠਕ ਅਮਰੀਕਾ ‘ਚ ਚੱਲ ਰਹੀ ਕਰਜ਼ੇ ਦੀ ਸਮੱਸਿਆ ਕਾਰਨ ਦੋ ਦਿਨ ਪਹਿਲਾਂ ਰੱਦ ਕਰ ਦਿੱਤੀ ਗਈ ਸੀ। ਭਾਰਤ ਤੋਂ ਇਲਾਵਾ ਅਮਰੀਕਾ, ਜਾਪਾਨ ਅਤੇ ਆਸਟ੍ਰੇਲੀਆ ਇਸ ਗਰੁੱਪ ਦੇ ਮੈਂਬਰ ਹਨ।
ਇਹ ਵੀ ਪੜ੍ਹੋ : ਹਿਮਾਚਲ ਬੋਰਡ ਨੇ 12ਵੀਂ ਦਾ ਨਤੀਜਾ ਐਲਾਨਿਆ, 79.4 ਫੀਸਦੀ ਵਿਦਿਆਰਥੀ ਹੋਏ ਪਾਸ
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ PM ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਦੁਵੱਲੀ ਗੱਲਬਾਤ ਵੀ ਹੋਈ। ਮੋਦੀ ਨੇ ਕਿਹਾ ਕਿ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨਾਲ ਉਨ੍ਹਾਂ ਦੀ ਸ਼ਾਨਦਾਰ ਗੱਲਬਾਤ ਹੋਈ। ਅਸੀਂ ਭਾਰਤ-ਜਾਪਾਨ ਸਬੰਧਾਂ ਨੂੰ ਹੋਰ ਬਿਹਤਰ ਬਣਾਉਣ ‘ਤੇ ਜ਼ੋਰ ਦਿੱਤਾ। PM ਮੋਦੀ ਨੇ ਹੀਰੋਸ਼ੀਮਾ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਦਾ ਉਦਘਾਟਨ ਕੀਤਾ। ਮੋਦੀ ਨੇ ਕਿਹਾ, ‘ਅੱਜ ਵੀ ‘ਹੀਰੋਸ਼ੀਮਾ’ ਸ਼ਬਦ ਸੁਣ ਕੇ ਦੁਨੀਆ ਡਰ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -: