ਕੇਂਦਰ ਸਰਕਾਰ ਵੱਲੋਂ ਜੀਐੱਸਟੀ ਦੀ ਦਰ 5 ਫੀਸਦੀ ਤੋਂ ਵਧਾ ਕੇ 8 ਫੀਸਦੀ ਕਰਨ ਦੀ ਯੋਜਨਾ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਤੇ ਸਾਂਸਦ ਭਗਵੰਤ ਮਾਨ ਨੇ ਜਨਵਿਰੋਧੀ ਫੈਸਲਾ ਕਰਾਰ ਦਿੱਤਾ। ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਅਤੇ ਕੋਵਿਡ-19 ਕਾਰਨ ਪਹਿਲਾਂ ਤੋਂ ਹੀ ਮਹਿੰਗਾਈ ਦੀ ਮਾਰ ਝੇਲ ਰਹੀ ਦੇਸ਼ ਦੀ ਆਮ ਜਨਤਾ ‘ਤੇ ਨਵਾਂ ਟੈਕਸ ਲਗਾਉਣ ਦੀ ਬਜਾਏ ਮੋਦੀ ਸਰਕਾਰ ਪੈਟਰੋਲ-ਡੀਜ਼ਲ ਨੂੰ ਜੀਐੱਸਟੀ ਦੇ ਦਾਇਰੇ ‘ਚ ਲਿਆ ਕੇ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਪਹੁੰਚਾਏ।
ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਰੂਸ-ਯੂਕਰੇਨ ਯੁੱਧ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਭਾਰਤ ‘ਚ ਪਹਿਲਾਂ ਹੀ ਡੀਜ਼ਲ ਤੇ ਰਸੋਈ ਗੈਸ ਦੀ ਕੀਮਤ ਬਹੁਤ ਜ਼ਿਆਦਾ ਹੈ, ਜਿਸ ਕਾਰਨ ਆਮ ਜਨਤਾ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਪ੍ਰਧਾਨ ਮੰਤਰੀ ਮੋਦੀ ਪੈਟਰੋਲੀਅਮ ਅਤੇ ਉਤਪਾਦਾਂ ਨੂੰ ਜੀਐੱਸਟੀ ਦੇ ਦਾਇਰੇ ਵਿਚ ਲਾਉਣ ਉਤੇ ਦੁਬਾਰਾ ਵਿਚਾਰ ਕਰੇ ਤੇ ਆਮ ਜਨਤਾ ਨੂੰ ਰਾਹਤ ਪਹੁੰਚਾਉਣ ਲਈ ਜੀਐੱਸਟੀ ਟੈਕਸ ਦਰਾਂ ਵਧਣ ਤੋਂ ਰੋਕੇ।
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ ਧੋਖੇਬਾਜ਼ ਸਰਕਾਰ ਹੈ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਖਤਮ ਹੁੰਦੇ ਹੀ ਦੇਸ਼ ਦੀ ਜਨਤਾ ‘ਤੇ ਨਵਾਂ ਟੈਕਸ ਥੋਪਣ ਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕਰਨ ਦੀ ਫਿਰਾਕ ‘ਚ ਹੈ। PM ਮੋਦੀ ਦਾ ਮੂਲ ਮੰਤਰ ਹੈ ਵੱਧ ਤੋਂ ਵੱਧ ਟੈਕਸ ਵਸੂਲ ਕੇ ਜਨਤਾ ਨੂੰ ਤਬਾਹ ਕਰਨਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਮਾਨ ਨੇ ਕਿਹਾ ਕਿ ਜ਼ਰੂਰੀ ਚੀਜ਼ਾਂ ਤੇ ਖਾਧ ਪਦਾਰਥ ਜਿਨ੍ਹਾਂ ਬਿਨਾਂ ਆਮ ਆਦਮੀ ਦਾ ਕੰਮ ਨਹੀਂ ਚੱਲ ਸਕਦਾ, ਵਰਗੀਆਂ ਚੀਜ਼ਾਂ 5 ਫੀਸਦੀ ਜੀਐੱਸਟੀ ਦੇ ਦਾਇਰੇ ਵਿਚ ਆਉਂਦੀਆਂ ਹਨ, ਇਸ ਨੂੰ ਵਧਾ ਕੇ 8 ਫੀਸਦੀ ਕਰਨ ਦਾ ਸਿੱਧਾ ਅਸਰ ਗਰੀਬ ਤੇ ਆਮ ਜਨਤਾ ‘ਤੇ ਪਵੇਗਾ। ਕੋਰੋਨਾ ਵਾਇਰਸ, ਬੇਰੋਜ਼ਗਾਰੀ ਤੇ ਮਹਿੰਗਾਈ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੀ ਆਮ ਜਨਤਾ ‘ਤੇ ਨਵਾਂ ਟੈਕਸ ਥੋਪਣਾ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਤੇ ਪ੍ਰੇਸ਼ਾਨ ਕਰਨਾ ਹੈ।