ਨਵੀਂ ਦਿੱਲੀ : ਆਪਣੀਆਂ ਮੰਗਾਂ ਮੰਨਵਾਉਣ ਲਈ ਅੰਦੋਲਨ ‘ਤੇ ਅਜੇ ਵੀ ਡਟੇ ਕਿਸਾਨ ਛੇਤੀ ਹੀ ਆਪਣੇ ਘਰਾਂ ਨੂੰ ਵਾਪਸੀ ਕਰ ਸਕਦੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਨੇ ਕੁਝ ਕਿਸਾਨ ਆਗੂਆਂ ਨਾਲ ਫਿਰ ਸੰਪਰਕ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਛੇਤੀ ਹੀ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ‘ਤੇ ਲਿਖਤੀ ਭਰੋਸਾ ਦੇ ਸਕਦੀ ਹੈ। ਇਸ ਦੇ ਨਾਲ ਹੀ ਹਰਿਆਣਾ ‘ਚ ਕਿਸਾਨਾਂ ‘ਤੇ ਚੱਲ ਰਹੇ ਕੇਸਾਂ ਦੀ ਵਾਪਸੀ ‘ਤੇ ਕੇਂਦਰ ਸਰਕਾਰ ਅੱਜ ਹੀ ਪੱਤਰ ਜਾਰੀ ਕਰ ਸਕਦੀ ਹੈ।
ਪ੍ਰਧਾਨ ਮੰਤਰੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਸੰਸਦ ਤੋਂ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਵੀ ਕਿਸਾਨ ਅੰਦੋਲਨ ਜਾਰੀ ਹੈ ਅਤੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਘੱਟੋ-ਘੱਟ ਸਮਰਥਨ ਮੁੱਲ, ਮੁਆਵਜ਼ਾ ਅਤੇ ਨੌਕਰੀਆਂ ਦੇਣ ਦੀ ਮੰਗ ਕਰ ਰਹੇ ਹਨ ਅਤੇ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ (ਮੰਗਲਵਾਰ) ਸੰਸਦ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ। ਉਨ੍ਹਾਂ ਲੋਕ ਸਭਾ ਵਿੱਚ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ : ਕੇਜਰੀਵਾਲ ਦਾ CM ਚੰਨੀ ‘ਤੇ ਹਮਲਾ, ‘20,000 ਕਰੋੜ ਦੀ ਰੇਤਾ ਹੋ ਰਹੀ ਚੋਰੀ, ਉਪਰ ਤੱਕ ਜਾ ਰਿਹੈ ਪੈਸਾ’
ਉਨ੍ਹਾਂ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਤੁਹਾਡੀ ਸਰਕਾਰ ਕਹਿ ਰਹੀ ਹੈ ਕਿ ਕੋਈ ਕਿਸਾਨ ਸ਼ਹੀਦ ਨਹੀਂ ਹੋਇਆ ਤੇ ਤੁਹਾਡੇ ਕੋਲ ਨਾਂ ਨਹੀਂ ਹਨ। ਉਨ੍ਹਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਨਾਂ ਲੋਕ ਸਭਾ ਵਿੱਚ ਵਿਖਾਉਂਦੇ ਹੋਏ ਕਿਹਾ ਕਿ ਕਿਸਾਨਾਂ ਦਾ ਹੱਕ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ।