ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿਚ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਉਕਤ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਇਤਿਹਾਸਕ ਹਾਸਲ, ‘ਨਵੀਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ’ ਦੀ ਕੀਤੀ ਸ਼ੁਰੂਆਤ
ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਤਹਿਤ ਮੋਗਾ ਪੁਲਿਸ ਨੇ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮ ਵਿਦੇਸ਼ੀ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ, ਜਿਸ ਨਾਲ ਸ਼ੱਕ ਪੈਦਾ ਹੁੰਦਾ ਹੈ ਕਿ ਉਹ ਸਰਹੱਦ ਪਾਰ ਰੈਕੇਟ ਵਿੱਚ ਸ਼ਾਮਲ ਸਨ। ਇਸ ਸਬੰਧੀ ਸਦਰ ਪੁਲਿਸ ਸਟੇਸ਼ਨ, ਮੋਗਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਦੀ ਕਾਰਵਾਈ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























