ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 14 ਦਿਨਾਂ ਦਾ ਪੁਲਸ ਰਿਮਾਂਡ ਅੱਜ ਖਤਮ ਹੋ ਗਿਆ ਹੈ, ਜਿਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ 2 ਜ਼ਿਲ੍ਹਿਆਂ ਦੀ ਪੁਲਿਸ ਬਿਸ਼ਨੋਈ ਦਾ ਰਿਮਾਂਡ ਲੈਣ ਲਈ ਲੁਧਿਆਣਾ ਅਦਾਲਤ ਵਿੱਚ ਪੁੱਜੀ। ਪੇਸ਼ੀ ਮਗਰੋਂ ਮੋਗਾ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ ਮਿਲਿਆ ਹੈ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਦੇ ਖਿਲਾਫ ਪੰਜਾਬ ਦੇ ਵੱਖ-ਵੱਖ ਥਾਣਿਆਂ ‘ਚ ਕਈ ਮਾਮਲੇ ਦਰਜ ਹਨ।
ਲਾਰੈਂਸ ਦੇ ਅਦਾਲਤ ‘ਚ ਪੇਸ਼ੀ ਨੂੰ ਲੈ ਕੇ ਸੁਰੱਖਿਆ ਵਿਵਸਥਾ ਮਜ਼ਬੂਤ ਰੱਖੀ ਗਈ ਹੈ, ਕਿਉਂਕਿ ਬੰਬੀਹਾ ਗੈਂਗ ਵਲੋਂ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਨੇ ਵੀ ਦਾਅਵਾ ਕੀਤਾ ਹੈ ਕਿ ਪੁਲਿਸ ਗੈਂਗਸਟਰ ਦਾ ਫਰਜ਼ੀ ਐਨਕਾਊਂਟਰ ਕਰਨ ਦੀ ਤਿਆਰੀ ਕਰ ਰਹੀ ਹੈ।
ਦੱਸ ਦੇਈਏ ਕਿ ਲੁਧਿਆਣਾ ਦੇ ਮੇਹਰਬਾਨ ਪੁਲਿਸ ਸਟੇਸ਼ਨ ਵਿੱਚ 2017 ਦੇ ਕਤਲ ਕੇਸ ਵਿੱਚ ਲਾਰੈਂਸ ਦਾ ਨਾਮ ਦਰਜ ਹੈ। ਕੇਬਲ ਆਪਰੇਟਰ ਦੀ ਲਾਸ਼ ਉਸ ਦੇ ਘਰ ਦੇ ਬੈੱਡ ‘ਤੇ ਪਈ ਮਿਲੀ ਸੀ। ਪੁਲਿਸ ਨੇ ਇਸੇ ਮਾਮਲੇ ‘ਚ ਪੁੱਛਗਿੱਛ ਲਈ ਲਾਰੇਂਸ ਨੂੰ ਰਿਮਾਂਡ ‘ਤੇ ਲਿਆ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਝਟਕਾ, ਕੁਮਾਰ ਵਿਸ਼ਵਾਸ ਤੇ ਤਜਿੰਦਰ ਬੱਗਾ ‘ਤੇ ਦਰਜ FIR ਰੱਦ
ਅੱਜ ਫਿਰ ਲੁਧਿਆਣਾ ਪੁਲਿਸ ਗੈਂਗਸਟਰ ਲਾਰੈਂਸ ਦਾ ਰਿਮਾਂਡ ਲੈਣ ਲਈ ਅਦਾਲਤ ਨੂੰ ਸਿਫਾਰਿਸ਼ ਕੀਤੀ ਸੀ, ਪਰ ਰਿਮਾਂਡ ਮੋਗਾ ਪੁਲਿਸ ਨੂੰ ਮਿਲਿਆ। ਤੁਹਾਨੂੰ ਦੱਸ ਦੇਈਏ ਕਿ ਲਾਰੈਂਸ ਨੇ ਬਾਲੀਵੁੱਡ ਐਕਟਰ ਸਲਮਾਨ ਖਾਨ ਨੂੰ 4 ਵਾਰ ਮਾਰਨ ਦੀ ਯੋਜਨਾ ਬਣਾਈ ਅਤੇ ਕੋਸ਼ਿਸ਼ ਕੀਤੀ ਪਰ ਉਹ ਅਸਫਲ ਸਾਬਤ ਹੋਏ।
ਵੀਡੀਓ ਲਈ ਕਲਿੱਕ ਕਰੋ -: